Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:43 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 December, 2023, 03:34 PM

ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ ‘ਚ ਕੀਤਾ ਸਵਾਗਤ
-ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼-ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ
ਘੱਗਾ/ਪਾਤੜਾਂ, 2 ਦਸੰਬਰ:
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ ‘ਤੇ ਪ੍ਰਦਾਨ ਕੀਤੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ, ਜਿਸ ਕਰਕੇ ਹਰ ਵਰਗ ਖੁਸ਼ ਹੈ। ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਣਾ ਨਾਲ ਆਪ ‘ਚ ਸ਼ਾਮ ਹੋਇਆ ਨੌਜਵਾਨ ਆਗੂ ਕੇਵਲ ਸਿੰਘ ਲੋਕਾਂ ਨਾਲ ਜੁੜਿਆ ਨੌਜਵਾਨ ਹੈ, ਇਸ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕੇਵਲ ਸਿੰਘ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਐਮ.ਐਲ.ਏ. ਕੁਲਵੰਤ ਸਿੰਘ ਨੇ ਵੀ ਕੇਵਲ ਸਿੰਘ ਦਾ ਸਵਾਗਤ ਕੀਤਾ।
ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ ਵੀ ਮੌਜੂਦ ਸਨ।



Scroll to Top