Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਕੰਟੀਨ ਦਾ ਖਾਣਾ ਖਾਣ ਤੋ ਬਾਅਦ ਵਿਗੜੀ 60 ਬੱਚਿਆਂ ਦੀ ਹਾਲਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 December, 2023, 03:47 PM

ਕੰਟੀਨ ਦਾ ਖਾਣਾ ਖਾਣ ਤੋ ਬਾਅਦ ਵਿਗੜੀ 60 ਬੱਚਿਆਂ ਦੀ ਹਾਲਤ
– ਸਿੱਖਿਆ ਮੰਤਰੀ ਨੇ ਐਕਸ਼ਨ ਲੈਦਿਆ ਕੀਤਾ ਠੇਕੇਦਾਰ ਦਾ ਲਾਇਸੈਸ ਰੱਦ
ਸੰਗਰੂਰ, 2 ਦਸੰਬਰ : ਸੰਗਰੂਰ ਵਿਚ ਮੈਰੀਟੋਰੀਅਸ ਸਕੂਲ ਦੀ ਕੰਟੀਨ ਵਿੱਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਤਬੀਅਤ ਵਿਗੜ ਗਈ ਸੀ। 60 ਬੱਚਿਆਂ ਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਵੀ ਤੁਰੰਤ ਐਕਸ਼ਨ ਲੈਂਦਿਆ ਕੈਂਟੀਨ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।
ਇਸ ਮੌਕੇ  ਪੁਲਿਸ ਨੇ ਵੀ ਤੁਰੰਤ ਕਾਰਵਾਈ ਕਰਦੇ ਹੋਏ ਕੈਂਟੀਨ ਠੇਕੇਦਾਰ ਖਿਲਾਫ 307 ਦਾ ਪਰਚ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਮੈਸ ਦੇ ਮੈਨੇਜਰ ਖਿਲਾਫ ਵੀ FIR  ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ ਅੱਜ ਸਵੇਰੇ ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ। ਜਿਸ ਕਾਰਨ 60 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੈਰੀਟੋਰੀਅਸ ਸਕੂਲ ਮਾਮਲੇ ‘ਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ ਜੋ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।



Scroll to Top