ਈਡੀ ਨੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ
ਦੁਆਰਾ: Punjab Bani ਪ੍ਰਕਾਸ਼ਿਤ :Saturday, 02 December, 2023, 04:22 PM

ਈਡੀ ਨੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ
ਨਵੀਂ ਦਿੱਲੀ, 2 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਥਾਨਕ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ। ਇਹ ਕੇਸ ਵਿੱਚ ਪੂਰਕ ਚਾਰਜਸ਼ੀਟ ਹੈ, ਕਿਉਂਕਿ ਏਜੰਸੀ ਨੇ ਇਸ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਪੰਜ ਸ਼ਿਕਾਇਤਾਂ ਦਰਜ ਕੀਤੀਆਂ ਹਨ। ਈਡੀ ਨੇ ਇਸ ਮਾਮਲੇ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸਿੰਘ ਨੂੰ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ।
