Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 02 December, 2023, 04:19 PM

ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ
ਆਕਲੈਂਡ, 2 ਦਸੰਬਰ
ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦਿ ਆਸਟ੍ਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀ ਨੂੰ ਹਰਨੇਕ ਸਿੰਘ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਕਰਾਰ ਦਿੱਤਾ ਗਿਆ। ਇਹ ਤਿੰਨੇ ਹਰਨੇਕ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਕਿਉਂਕਿ ਉਹ ਖਾਲਿਸਤਾਨੀ ਵਿਚਾਰਧਾਰਾ ਵਿਰੁੱਧ ਆਵਾਜ਼ ਉਠਾਉਣ ਕਾਰਨ ਉਸ ਤੋਂ ਨਾਰਾਜ਼ ਸਨ। ਨਿਊਜ਼ੀਲੈਂਡ ਦੇ ਤਿੰਨ ਖਾਲਿਸਤਾਨੀਆਂ ਨੇ ਹਰਨੇਕ ਸਿੰਘ ‘ਤੇ ਜਾਨਲੇਵਾ ਹਮਲੇ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਇਹ ਹਮਲਾ 23 ਦਸੰਬਰ 2020 ਨੂੰ ਕੀਤਾ ਸੀ। ਇਸ ਦੌਰਾਨ ਹਰਨੇਕ ਸਿੰਘ ‘ਤੇ 40 ਤੋਂ ਵੱਧ ਵਾਰ ਚਾਕੂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਉਹ ਕਿਸੇ ਤਰ੍ਹਾਂ ਬਚ ਗਿਆ ਪਰ ਉਸ ਨੂੰ 350 ਤੋਂ ਵੱਧ ਟਾਂਕੇ ਲੱਗੇ ਤੇ ਅਪਰੇਸ਼ਨ ਹੋਏ। ਹਮਲੇ ਦੇ ਮਾਸਟਰਮਾਈਂਡ 48 ਸਾਲਾ ਸੁਖਪ੍ਰੀਤ ਸਿੰਘ ਨੂੰ ਸਾਢੇ 13 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਵਿੱਚ ਪੈਰੋਲ ਦੀ ਯੋਗਤਾ ਤੋਂ ਪਹਿਲਾਂ ਘੱਟੋ-ਘੱਟ 9 ਸਾਲ ਦੀ ਸਜ਼ਾ ਵੀ ਸ਼ਾਮਲ ਹੈ। ਸਰਵਜੀਤ ਸਿੱਧੂ ਨੂੰ ਸਾਢੇ ਨੌਂ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਸੁਖਪ੍ਰੀਤ ਸਿੰਘ ਨੂੰ ਛੇ ਮਹੀਨੇ ਦੀ ਘਰ ਨਜ਼ਰਬੰਦੀ ਦੀ ਸਜ਼ਾ ਸੁਣਾਈ ਗਈ ਹੈ।



Scroll to Top