Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Friday, 08 December, 2023, 03:12 PM

ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 8 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।



Scroll to Top