Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹਾਨ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 10 December, 2023, 03:52 PM

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹਾਨ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ
ਬਾਬਾ ਫਤਿਹ ਸਿੰਘ ਜੀ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ : ਜਥੇਦਾਰ ਸਤਵਿੰਦਰ ਟੌਹੜਾ
ਪਟਿਆਲਾ 10 ਦਸੰਬਰ ()
ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੰਗਤਾਂ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਸਮੇਤ ਮਹਾਨ ਸ਼ਹੀਦਾਂ ਦੀ ਯਾਦ ਵਿਚ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਮਹਾਨ ਨਗਰ ਕੀਰਤਨ ਦੇ ਪੋਸਟਰ ਨੂੰ ਰਿਲੀਜ਼ ਕਰਨ ਮੌਕੇ ਦਿੱਤੀ। ਮਹਾਨ ਨਗਰ ਕੀਰਤਨ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਤਖਤ ਸਾਹਿਬਾਨ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੇ ਪੋਸਟਰ ਰਿਲੀਜ਼ ਕੀਤਾ।
ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 14 ਦਸੰਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਪਾਤਸ਼ਾਹੀ ਪਹਿਲੀ ਪਿੰਡ ਛੀਟਾਂਵਾਲਾ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਇਹ ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ। ਨਗਰ ਕੀਰਤਨ ਵਿਚ ਵਹੀਕਲ, ਕਾਰਾਂ, ਜੀਪਾਂ, ਸਕੂਟਰ, ਮੋਟਰ ਸਾਇਕਲ, ਟਰੈਕਟਰ ਟਰਾਲੀਆਂ ਅਤੇ ਵੱਡੀ ਗਿਣਤੀ ਵਿਚ ਸੰਗਤ ਵੀ ਸ਼ਮੂਲੀਅਤ ਕਰੇਗੀ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਨਗਰ ਕੀਰਤਨ ਦੌਰਾਨ ਧਾਰਮਕ ਸਖਸ਼ੀਅਤਾਂ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼, ਗੱਤਕਾ ਪਾਰਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਉਚ ਕੋਟੀ ਦੇ ਰਾਗੀ ਢਾਡੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਇਹ ਵੀ ਦੱਸਿਆ ਕਿ ਨਗਰ ਕੀਰਤਨ ਛੀਟਾਂਵਾਲਾ ਤੋਂ ਸ਼ੁਰੂ ਹੋ ਕੇ ਕੋਟ ਕਲਾਂ, ਕੋਟ ਖੁਰਦ, ਬਿਨਾਹੇੜੀ, ਕਕਰਾਲਾ, ਸਾਧੋਹੇੜੀ, ਲੱਧਾਹੇੜੀ, ਸਕੋਹਾ, ਚੱਠੇ, ਧਨੌਰੀ, ਗਲਵੱਟੀ ਤੋਂ ਅਭੇਪੁਰ ਅਤੇ ਵੱਖ ਵੱਖ ਪਿੰਡਾਂ ਵਿਚੋਂ ਹੁੰਦਾ ਹਹੋਇਆ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਮਹਾਨ ਨਗਰ ਕੀਰਤਨ ਤੋਂ ਪਹਿਲਾਂ 13 ਦਸੰਬਰ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂਵਾਲਾ ਨਾਭਾ ਵਿਖੇ ਅੰਮਿ੍ਰਤ ਸੰਚਾਰ ਵੀ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਮਹਾਨ ਨਗਰ ਕੀਰਤਨ ਦੀ ਸਫਲਤਾ ਲਈ ਧਾਰਮਕ ਜਥੇਬੰਦੀਆਂ, ਸਿੱਖ ਸਭਾਵਾਂ ਤੇ ਸੁਸਾਇਟੀਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਆਪਣਾ ਅਹਿਮ ਸਹਿਯੋਗ ਕਰੇ।



Scroll to Top