Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:08 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਜਾਰੀ ਕੀਤੇ : ਅਨਮੋਲ ਗਗਨ ਮਾਨ

ਮਾਨ ਸਰਕਾਰ ਨੇ ਪਿਛਲੇ 11 ਮਹੀਨਿਆਂ ਦੌਰਾਨ 57829 ਉਸਾਰੀ ਕਿਰਤੀਆਂ ਨੂੰ 77.65 ਕਰੋੜ ਰੁਪਏ ਜਾਰੀ ਕੀਤੇ : ਅਨਮੋਲ ਗਗਨ ਮਾਨ

ਉਸਾਰੀ ਕਿਰਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ‘ਪੰਜਾਬ ਕਿਰਤੀ ਸਹਾਇਕ’ ਮੋਬਾਇਲ ਐਪ ਰਾਹੀਂ ਖੁਦ ਹੋ ਸਕਦੇ ਹਨ ਰਜਿਸਟਰ

ਚੰਡੀਗੜ੍, 27 ਫਰਵਰੀ –

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57,829 ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ 77.65 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕੀਤੀਆਂ ਜਾ ਚੁੱਕੀਆਂ ਹਨ।

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ ।

ਮੰਤਰੀ ਨੇ ਉਸਾਰੀ ਕਿਰਤੀਆਂ ਨੁੰ ਅਪੀਲ ਕੀਤੀ ਕਿ ਉਹ “ਪੰਜਾਬ ਕਿਰਤੀ ਸਹਾਇਕ“ ਰਾਹੀਂ ਖੁਦ ਨੂੰ ਰਜਿਸਟਰ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ।

Advertisement
Advertisement
Advertisement
Advertisement
Scroll to Top