ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 10 December, 2023, 03:56 PM

ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ
ਨਵੀਂ ਦਿੱਲੀ: ਬਸਪਾ ਸੁਪਰੀਮੋ ਮਾਇਆਵਤੀ ਨੇ ਐਤਵਾਰ ਨੂੰ ਲਖਨਊ ‘ਚ ਹੋਈ ਬੈਠਕ ‘ਚ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਇਆਵਤੀ ਦੇ ਇਸ ਐਲਾਨ ਤੋਂ ਬਾਅਦ ਯੂਪੀ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਸ਼ੁਰੂ ਹੋ ਗਈ ਹੈ। ਚਰਚਾ ਤੇਜ਼ ਹੋ ਗਈ ਹੈ ਕਿ ਆਕਾਸ਼ ਆਨੰਦ ਕੌਣ ਹੈ?
ਆਕਾਸ਼ ਆਨੰਦ ਬਸਪਾ ਸੁਪਰੀਮੋ ਮਾਇਆਵਤੀ ਦੇ ਛੋਟੇ ਭਰਾ ਆਨੰਦ ਕੁਮਾਰ ਦਾ ਪੁੱਤਰ ਹੈ। ਆਕਾਸ਼ ਨੇ ਲੰਡਨ ਦੇ ਇੱਕ ਵੱਡੇ ਕਾਲਜ ਤੋਂ ਐਮਬੀਏ ਦੀ ਡਿਗਰੀ ਹਾਸਲ ਕੀਤੀ ਹੈ। ਆਕਾਸ਼ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਸਰਗਰਮ ਸੀ।ਨੌਜਵਾਨਾਂ ਨੂੰ ਜੋੜਨ ਲਈ ਆਕਾਸ਼ ਨੇ ਹਾਲ ਹੀ ਵਿੱਚ ਹੋਈਆਂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਲਈ ਸੀ।
ਤੁਹਾਨੂੰ ਦੱਸ ਦੇਈਏ ਕਿ ਮਾਇਆਵਤੀ ਦੇ ਉੱਤਰਾਧਿਕਾਰੀ ਆਕਾਸ਼ ਆਨੰਦ ਦੀ ਅਚਾਨਕ ਐਂਟਰੀ ਨਹੀਂ ਹੋਈ ਹੈ। 2017 ‘ਚ ਯੂਪੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਬਸਪਾ ਸੁਪਰੀਮੋ ਨੇ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ।
2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੇ ਆਕਾਸ਼ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਇਸ ਦੇ ਨਾਲ ਹੀ ਬਸਪਾ ਦਾ ਸਪਾ ਨਾਲੋਂ ਗਠਜੋੜ ਟੁੱਟ ਗਿਆ ਅਤੇ ਆਕਾਸ਼ ਆਨੰਦ ਨੂੰ ਪਾਰਟੀ ਦਾ ਕੌਮੀ ਕੋਆਰਡੀਨੇਟਰ ਐਲਾਨ ਦਿੱਤਾ ਗਿਆ ਹੈ।