Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:27 pm

+91 90915 01313 , +91 90916 01313

punjabbanni@gmail.com
punjabbani@yahoo.com

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 4 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top