ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 06 December, 2023, 03:48 PM

ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ
ਜੈਪੁਰ : ਰਾਜਸਥਾਨ ਦੇ ਜੈਪੁਰ ‘ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ( ਨੂੰ ਗੋਲ਼ੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਰਾਜਪੂਤ ਭਾਈਚਾਰੇ ‘ਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ ‘ਚ ਰਾਜਪੂਤ ਭਾਈਚਾਰੇ ਨੇ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਹੈ। ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਜੋ ਕਿ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫੌਜੀ ਹੈ। ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਵਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।