ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ
ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ
ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸੰਸਦ ਮੈਂਬਰ ਕਿਰੋੜੀ ਲਾਲ ਮੀਨਾ, ਰਾਜਵਰਧਨ ਸਿੰਘ ਰਾਠੌਰ, ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ, ਰੀਤੀ ਪਾਠਕ, ਅਰੁਣ ਸਾਓ, ਗੋਮਤੀ ਸਾਈਂ, ਦੀਆ ਕੁਮਾਰੀ ਅਤੇ ਕਿਰੋਨੀ ਲਾਲ ਮੀਨਾ ਨੇ ਬੁੱਧਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਕੁੱਲ 21 ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ, ਜਿਨ੍ਹਾਂ ‘ਚੋਂ 12 ਜਿੱਤੇ ਸਨ ਅਤੇ ਬਾਕੀ 9 ਸੰਸਦ ਮੈਂਬਰ ਚੋਣ ਹਾਰ ਗਏ ਸਨ। ਜਦੋਂ ਕਿ ਬਾਬਾ ਬਾਲਕ ਨਾਥ ਅਤੇ ਰੇਣੂਕਾ ਸਿੰਘ ਨੇ ਅਜੇ ਤੱਕ ਅਸਤੀਫਾ ਨਹੀਂ ਦਿੱਤਾ ਹੈ। ਕਿਉਂਕਿ ਉਹ ਅੱਜ ਲੋਕ ਸਭਾ ਵਿੱਚ ਨਹੀਂ ਆਏ। ਇਹ ਦੋਵੇਂ ਸੰਸਦ ਮੈਂਬਰ ਵੀ ਜਲਦੀ ਹੀ ਆਪਣੇ ਅਸਤੀਫੇ ਸੌਂਪ ਦੇਣਗੇ। ਭਾਜਪਾ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਇਹ ਯੋਜਨਾ ਭਾਜਪਾ ਦੇ ਕੰਮ ਆਈ।ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੀਐਮ ਮੋਦੀ, ਲੋਕ ਸਭਾ ਸਪੀਕਰ ਅਤੇ ਰਾਜ ਸਭਾ ਚੇਅਰਮੈਨ ਨਾਲ ਮੁਲਾਕਾਤ ਦੌਰਾਨ ਇਨ੍ਹਾਂ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕੀਤੀ। ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇਪੀ ਨੱਡਾ ਨਾਲ ਮੁਲਾਕਾਤ ਕਰਕੇ ਅਸਤੀਫਾ ਦੇ ਦਿੱਤਾ ਹੈ।