Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:51 pm

+91 90915 01313 , +91 90916 01313

punjabbanni@gmail.com
punjabbani@yahoo.com

ਜਿਮ ਟਰੇਨਰ ਤੇ ਚਲਾਈਆਂ ਤਾਬੜਤੋੜ  ਗੋਲੀਆਂ, ਹੋਇਆ ਗੰਭੀਰ ਜਖਮੀ

ਜਿਮ ਟਰੇਨਰ ਤੇ ਚਲਾਈਆਂ ਤਾਬੜਤੋੜ ਗੋਲੀਆਂ, ਹੋਇਆ ਗੰਭੀਰ ਜਖਮੀ

ਜਿਮ ਟਰੇਨਰ ਤੇ ਚਲਾਈਆਂ ਤਾਬੜਤੋੜ ਗੋਲੀਆਂ, ਹੋਇਆ ਗੰਭੀਰ ਜਖਮੀ
ਲੁਧਿਆਣਾ : ਪੰਜਾਬ ’ਚ ਲਗਾਤਾਰ ਅਪਰਾਧਿਕ ਮਾਮਲੇ ਵਧਦੇ ਜਾ ਰਹੇ ਹਨ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਬਾਈਕ ਸਵਾਰਾਂ ਨੇ ਜਿੰਮ ਟ੍ਰੇਨਰ ’ਤੇ ਗੋਲੀਆਂ ਚਲਾ ਦਿੱਤੀਆਂ। 
ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ’ਚ ਜਿੰਮ ਟ੍ਰੇਨਰ ’ਤੇ ਬਾਈਕ ਸਵਾਰਾਂ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਗੋਲੀ ਜਿੰਮ ਟ੍ਰੇਨਰ ਦੇ ਪੈਰ ’ਚ ਜਾ ਲੱਗੀ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਟ੍ਰੇਨਰ ਜਿੰਮ ਬੰਦ ਕਰਨ ਤੋਂ ਬਾਅਦ ਦੋਸਤ ਦੇ ਨਾਲ ਕਾਰ ’ਚ ਸਵਾਰ ਹੋ ਕੇ ਘਰ ਵੱਲ ਨੂੰ ਜਾ ਰਿਹਾ ਸੀ। ਇਸੇ ਦੌਰਾਨ ਉਸ ’ਤੇ  ਹਮਲਾ ਹੋ ਗਿਆ। ਜ਼ਖ਼ਮੀ ਦੀ ਪਛਾਣ ਕੁਲਦੀਪ ਸਿੰਘ ਕੋਹਲੀ ਵਾਸੀ ਮਨਦੀਪ ਨਗਰ ਵਜੋਂ ਹੋਈ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਗਿੱਲ ਨਹਿਰ ਨੇੜੇ ਜਿੰਮ ਹੈ। ਮੰਗਲਵਾਰ ਰਾਤ ਕਰੀਬ 10 ਵਜੇ ਉਹ ਆਪਣੇ ਦੋਸਤ ਬਾਬਾ ਨਾਲ ਕਾਰ ‘ਚ ਘਰ ਜਾ ਰਿਹਾ ਸੀ। ਲੋਹਾਰਾ ਪੁਲ ਨੇੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਜਦੋਂ ਉਹ ਕਾਰਨ ਪੁੱਛਣ ਲਈ ਹੇਠਾਂ ਆਇਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਉਹ ਕਾਰ ਵਿੱਚ ਲੇਟ ਕੇ ਆਪਣੇ ਆਪ ਨੂੰ ਬਚਾਉਣ ਲੱਗਾ। ਇਸ ਦੇ ਬਾਵਜੂਦ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗ ਗਈ।

Advertisement
Advertisement
Advertisement
Advertisement
Scroll to Top