Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ

ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ

ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ
ਚੰਡੀਗੜ੍ਹ, 19 ਨਵੰਬਰ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਨੇ ਕਿਹਾ ਹੈ  ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼੍ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ। ਉਹਨਾਂ ਕਿਹਾ ਕਿ  2012 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ ਭਾਈ ਰਾਜੋਆਣਾ ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ
ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾਂ ਕਰਾਇਆ ਜਾਵੇ।ਉਨਾਂ ਕਿਹਾ ਕਿ ਸਿੱਖ ਇੱਕ ਦੇਸ਼ ਭਗਤ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ।ਬਾਦਲ ਨੇ ਭਾਈ ਰਾਜੋਆਣਾ ਸੰਬੰਧੀ ਅਪੀਲ ਉੱਤੇ ਦੇਸ਼ ਦੇ ਗ੍ਰਹਿ ਮੰਤਰਾਲੇ ਵਲੋਂ 12 ਸਾਲਾਂ ਤੱਕ ਵੀ ਫੈਸਲਾ ਨਾ ਲੈਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦੇਂਦਿਆਂ ਕਿਹਾ ਕਿ ਇਹ ਵੱਡੀ ਬੇਇਨਸਾਫੀ ਤੇ ਦੇਸ਼ ਦੇ ਕਾਨੂੰਨ ਦੀ ਵੀ ਉਲੰਘਣਾ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮੁਕਰ ਜਾਣਾ ਵੀ ਵੱਡਾ ਧੋਖਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ “1984 ਵਿੱਚ ਇੰਦਰਾਂ ਗਾਂਧੀ ਨੇ ਅਕਾਲ ਤਖਤ ਸਾਹਿਬ ‘ਤੇ ਹਮਲਾ ਕਰਕੇ ਵੱਡਾ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਇੱਕ ਗਹਿਰਾ ਜ਼ਖ਼ਮ ਹੈ।” ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ।ਕਾਨੂੰਨ ਤੋੜਣ ‘ਤੇ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਇਹ ਦੂਗਣੀਆਂ ਦੁਗਣੀਆਂ ਭੁਗਤ ਚੁੱਕੇ ਹਨ।
ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਦਰਾਂ ਗਾਂਧੀ ਤੇ ਹੋਰ ਕਾਂਗਰਸੀ ਹਾਕਮਾਂ ਵੱਲੋਂ ਸਿੱਖਾਂ ਨੂੰ ਦਿੱਤੇ ਜਖਮਾਂ ‘ਤੇ ਮੱਲ੍ਹਮ ਲਗਾਉਣ ਲਈ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।ਉਹਨਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਵੀ ਕਿਹਾ ਕਿ ਉਹ ਆਪਣੀ ਬੇਲੋੜੀ ਤੇ ਤਿੱਖੀ ਸ਼ਬਦਾਵਲੀ ‘ਤੇ ਕੰਟਰੋਲ ਰੱਖਣ। ਸੁਖਬੀਰ ਸਿੰਘ ਬਾਦਲ ਨੇ ਪੰਥ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਦਾ ਮਸਲਾ ਸਮੁੱਚੀ ਸਿੱਖ ਕੌਮ ਦਾ ਹੈ। ਇਸ ਦੇ ਹੱਲ ਲਈ ਸਾਰੀ ਕੌਮ ਨੂੰ ਇਕਜੁੱਟ ਹੋਕੇ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਹਨਾਂ ਨੇ ਭਾਈ ਰਾਜੋਆਣਾ ਸੰਬੰਧੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

Advertisement
Advertisement
Advertisement
Advertisement
Scroll to Top