Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Monday, 20 November, 2023, 07:17 PM

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਕੀਤਾ ਸਨਮਾਨਤ
ਸ੍ਰੀ ਹਜ਼ੂਰ ਸਾਹਿਬ/ਅੰਮ੍ਰਿਤਸਰ:- 20 ਨਵੰਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ ਅੱਜ ਬੁੱਢਾ ਦਲ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਨੰਦੇੜ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਤੇ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ। ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਸੱਚਖੰਡ ਬੋਰਡ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਨਿਹੰਗ ਸਿੰਘ ਫੌਜਾਂ ਸਮੇਤ ਹਾਜ਼ਰ ਹੋਏ। ਜਿਥੇ ਉਹਨਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਦੀ ਪਰੰਪਰਾਗਤ ਮਰਿਆਦਾ ਅਨੁਸਾਰ ਦਸਤਾਰ, ਚੋਲਾ, ਕਮਰਕੱਸਾ, ਸ੍ਰੀ ਸਾਹਿਬ, ਸਿਰਪਾਓ ਆਦਿ ਨਾਲ ਸਨਮਾਨਿਤ ਕੀਤਾ ਗਿਆ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ ਸਿੰਘਾਂ ਸਮੇਤ ਗੁਰਦੁਆਰਾ ਲੰਗਰ ਸਾਹਿਬ, ਗੁਰਦੁਆਰਾ ਮਹਾਂਕਾਲ ਸਿੰਘ ਜੀ,ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ,ਅਸਥਾਨ ਮਾਤਾ ਭਾਗੋ ਜੀ, ਜਥੇਦਾਰ ਪ੍ਰਹਿਲਾਦਾ ਸਿੰਘ ਜੀ ਦੇ ਸ਼ਹੀਦੀ ਅਸਥਾਨ ਤੇ ਵੀ ਨਤਮਸਤਕ ਹੋਏ। ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਵਿਖੇ ਬਾਬਾ ਬਲਵਿੰਦਰ ਸਿੰਘ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਾਬਾ ਇੰਦਰ ਸਿੰਘ ਘੋੜਿਆ ਦੇ ਜਥੇਦਾਰ, ਭਾਈ ਜਸਵਿੰਦਰ ਸਿੰਘ ਜੱਸੀ ਇੰਚਾਰਜ ਬੁੱਢਾ ਦਲ ਅਮਰੀਕਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਭਾਈ ਰਣਜੋਧ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਭਾਈ ਵਿਸਵਪ੍ਰਤਾਪ ਸਿੰਘ ਸਮਾਣਾ, ਬਾਬਾ ਜੱਗਾ ਸਿੰਘ ਹਨੂੰਮਾਨਗੜ੍ਹ, ਬਾਬਾ ਕਰਮ ਸਿੰਘ ਜੀਰਕਪੁਰ, ਭਾਈ ਸੁਖਵਿੰਦਰ ਸਿੰਘ ਮੌਰ ਸਟੇਜ ਸਕੱਤਰ, ਭਾਈ ਇੰਦਰਜੀਤ ਸਿੰਘ ਰਿੱਕੀ, ਭਾਈ ਰਣਜੋਤ ਸਿੰਘ, ਭਾਈ ਮਨੋਜ ਸਿੰਘ, ਭਾਈ ਸੁਖਦੇਵ ਸਿੰਘ, ਬਾਬਾ ਜੀਤ ਸਿੰਘ ਮਾਨਸਾ, ਭਾਈ ਪ੍ਰੇਮ ਸਿੰਘ ਵਾਹਿਗੁਰੂ, ਭਾਈ ਸ਼ੇਰ ਸਿੰਘ ਸਿਵੀਆ, ਭਾਈ ਸਤਨਾਮ ਸਿੰਘ ਮਠਿਆਈਸਰ, ਭਾਈ ਸ਼ੇਰ ਸਿੰਘ ਬੱਗਸਰ, ਭਾਈ ਸਰਵਣ ਸਿੰਘ ਮਝੈਲ, ਭਾਈ ਲਖਬੀਰ ਸਿੰਘ ਕੋਟਕਪੁਰਾ, ਬਾਬਾ ਬੂਟਾ ਸਿੰਘ ਲੰਬਵਾਲੀ, ਭਾਈ ਜਗਤਾਰ ਸਿੰਘ ਅਕਬਰਪੁਰ ਖੁਡਾਲ, ਭਾਈ ਕੁਲਵਿੰਦਰ ਸਿੰਘ ਸੰਗਤਸਰ ਆਦਿ ਨਿਹੰਗ ਸਿੰਘ ਮੌਜੂਦ ਸਨ।



Scroll to Top