Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 November, 2023, 06:20 PM

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ
ਪਟਿਆਲਾ, 21 ਨਵੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰੀਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਸਿੰਥੈਟਿਕ/ਪਲਾਸਟਿਕ / ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਮਈ 2024 ਤੱਕ ਜਾਰੀ ਰਹਿਣਗੇ।
ਹੁਕਮਾਂ ਮੁਤਾਬਕ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪਤੰਗਾਂ/ਗੁੱਡੀਆਂ ਉਡਾਉਣ ਲਈ ਜਿਸ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿੱਚ ਕੀਤੀ ਜਾਂਦੀ ਹੈ, ਜੋ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।



Scroll to Top