Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ

ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਣਗੇ ਗੁਰਮਤਿ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 November, 2023, 06:24 PM

ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਣਗੇ ਗੁਰਮਤਿ ਸਮਾਗਮ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ
ਪਟਿਆਲਾ 21 ਨਵੰਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 23 ਨਵੰਬਰ ਨੂੰ ਧਾਰਮਕ ਸਮਾਗਮ ਆਯੋਜਿਤ ਹੋਵੇਗਾ। ਅੱਜ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਦੌਰਾਨ ਜਾਣਕਾਰੀ ਦਿੰਦਿਆਂ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਸਮਾਗਮ ਵਿਚ ਪੁੱਜਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ। ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।



Scroll to Top