ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ
ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ
ਪਟਿਆਲਾ, 21 ਨਵੰਬਰ:
ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦੇ ਵਿਦਿਆਰਥੀਆਂ ਨਾਲ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ 120 ਤੋਂ ਵੱਧ ਲੋਕਾਂ ਨੇ ਭਾਗ ਲਿਆ।
ਇਸ ਮੌਕੇ ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਚੋਣ ਪ੍ਰਕਿਰਿਆ ਦਾ ਹਿੱਸਾ ਬਣਿਆ ਜਾਵੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਡੀਬੇਟ ਅਤੇ ਕਵਿਤਾ ਗਾਇਨ ਮੁਕਾਬਲੇ ਵੀ ਕਰਵਾਏ ਗਏ। ਇਹ ਰੈਲੀ ਫੀਲਖਾਨਾ ਸਕੂਲ ਤੋਂ ਸ਼ੁਰੂ ਹੋ ਕੇ ਤੋਪਖਾਨਾ ਮੋੜ, ਅਦਾਲਤ ਬਜ਼ਾਰ, ਏ.ਸੀ. ਮਾਰਕੀਟ, ਅਨਾਰਦਾਨਾ ਚੌਂਕ, ਟੌਬਾ ਧਿਆਨਾ ਸਿੰਘ, ਬੇਹੜਾ ਰੋਡ ਤੋਂ ਹੁੰਦੇ ਹੋਏ ਫੀਲਖਾਨਾ ਸਕੂਲ ਵਿਖੇ ਆ ਕੇ ਸਮਾਪਤ ਹੋਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਗੁਪਤਾ, ਸਕੂਲ ਦੇ ਨੋਡਲ ਅਫ਼ਸਰ ਸਵੀਪ ਮਨੋਜ ਕੁਮਾਰ ਅਤੇ ਪੂਜਾ ਚਾਵਲਾ ਸਮੇਤ ਵੱਡੀ ਗਿਣਤੀ ਸਕੂਲੀ ਵਿਦਿਆਰਥੀ ਮੌਜੂਦ ਸਨ।