Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ

ਸੂਬੇ ਵਿੱਚ ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਾ.ਬਲਜੀਤ ਕੌਰ

ਕਿਹਾ, ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ ਕਰਨ ਸੰਪਰਕ

ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ ‘ਤੇ ਉਪਲੱਬਧ

ਚੰਡੀਗੜ੍ਹ, 21 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸਟਰੀ ਰਾਜਮਾਰਗਾਂ ‘ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਪ੍ਰਤੀਸ਼ਤ ਰਿਆਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੇ ਪੱਤਰ ਦੇ ਕੇ ਰਜਿਸਟਰਡ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੇਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag/ ਵੈਬਸਾਈਟ ਤੇ ਆਪਣੇ ਆਪ ਨੂੰ ਰਜਿਸਟਰਡ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਉਪਰੰਤ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ ਤੇ ਲਗਾਉਣਾ ਪਵੇਗਾ।

ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in/ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲੇ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top