Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 November, 2023, 06:51 PM

ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ
ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਆਪਣੀ ਕੈਬਨਿਟ ਵਿਚ ਵੱਡਾ ਫੇਰਬਦਲ ਕਰਦੇ ਹੋਏ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਕੀਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਆ ਗਈ ਹੈ, ਜਦ ਕਿ ਗੁਰਮੀਤ ਸਿੰਘ ਕੋਲੋਂ 5 ਵਿਭਾਗਾਂ ’ਚੋਂ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਉਨ੍ਹਾਂ ਕੋਲ ਖੇਡਾਂ ਤੇ ਨੌਜਵਾਨ ਭਲਾਈ ਵਿਭਾਗ ਹੈ। ਉਨ੍ਹਾਂ ਦਾ ਦੂਜਾ ਵਿਭਾਗ ਵਿਗਿਆਨ ਅਤੇ ਤਕਨਾਲੋਜੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਹ ਦੂਜੀ ਵਾਰ ਹੈ ਜਦੋਂ ਹੇਅਰ ਤੋਂ ਵਿਭਾਗ ਖੋਹੇ ਗਏ ਹਨ। ਉਹ ਇਸ ਤੋਂ ਪਹਿਲਾਂ ਉਚੇਰੀ ਅਤੇ ਸਕੂਲ ਸਿੱਖਿਆ ਦਾ ਚਾਰਜ ਸੰਭਾਲ ਰਹੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਜੌੜਾਮਾਜਰਾ ਪੰਜਾਬ ਦੇ ਚੌਥੇ ਸਿੰਜਾਈ ਮੰਤਰੀ ਬਣੇ ਹਨ। ਬ੍ਰਹਮ ਸ਼ੰਕਰ ਜਿੰਪਾ ਨੂੰ ਸਿੰਜਾਈ ਵਿਭਾਗ ਮਿਲਿਆ, ਉਸ ਤੋਂ ਬਾਅਦ ਹਰਜੋਤ ਬੈਂਸ ਅਤੇ ਫਿਰ ਹੇਅਰ ਸਨ।



Scroll to Top