ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ
ਦੁਆਰਾ: Punjab Bani ਪ੍ਰਕਾਸ਼ਿਤ :Wednesday, 22 November, 2023, 03:47 PM

ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ
ਨਵੀਂ ਦਿੱਲੀ, 22 ਨਵੰਬਰ
ਭਾਰਤ ਨੇ ਅੱਜ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਕੈਨੇਡਾ ਨੇ ਜੂਨ ਵਿੱਚ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ, ਜਦ ਕਿ ਭਾਰਤ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸਬੂਤਾਂ ਦੀ ਮੰਗ ਕੀਤੀ ਸੀ।
