Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:34 am

+91 90915 01313 , +91 90916 01313

punjabbanni@gmail.com
punjabbani@yahoo.com

ਸੁਰੱਖਿਆ  ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ  : ਦੋ ਅੱਤਵਾਦੀ ਮਾਰੇ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ

ਜੰਮੂ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਾਨੂ ਪਿੰਡ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਦੁਪਹਿਰ ਵੇਲੇ ਸ਼ੁਰੂ ਹੋਇਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲ਼ੀਬਾਰੀ ਜਾਰੀ ਹੈ। ਇਸ ਦੇ ਨਾਲ ਹੀ LOC ਨੇੜੇ ਬਾਰਾਮੂਲਾ ਦੇ ਉੜੀ ਸੈਕਟਰ ‘ਚ ਵੀ ਮੁਕਾਬਲਾ ਹੋਇਆ, ਜਿਸ ‘ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਪਿੰਡ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਗੋਲ਼ੀਬਾਰੀ ‘ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ ‘ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top