ਮੁੱਖ ਮੰਤਰੀ ਭਗਵੰਤ ਮਾਨ ਨੁੰ ਸੁਖਬੀਰ ਬਾਦਲ ਨੇ ਭੇਜਿਆ ਲੀਗਲ ਨੋਟਿਸ : 5 ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਨੁੰ ਸੁਖਬੀਰ ਬਾਦਲ ਨੇ ਭੇਜਿਆ ਲੀਗਲ ਨੋਟਿਸ : 5 ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ
ਚੰਡੀਗੜ, 17 ਨਵੰਬਰ : ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜਿਆ ਹੈ। ਸੁਖਬੀਰ ਨੇ 5 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਦੋਸ਼ ਲਾਏ ਹਨ ਕਿ ਬਾਲਾਸਰ ਫਾਰਮ ਹਾਊਸ ਅਤੇ ਟਰਾਂਸਪੋਰਟ ਨੂੰ ਲੈ ਕੇ ਮੁੱਖ ਮੰਤਰੀ ਨੇ ਝੂਠੀ ਬਿਆਨਬਾਜ਼ੀ ਕੀਤੀ ਸੀ, ਜੇਕਰ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਕੇਸ ਕਰਾਂਗੇ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਨਹਾਨੀ ਕੇਸ ਦਾਇਰ ਕੀਤਾ ਜਾਵੇਗਾ। ਸੁਖਬੀਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਪਹਿਲੀ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਖੁੱਲ਼੍ਹੀ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸਵਾਈਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ਉਤੇ ਦੋਸ਼ ਲਾਇਆ ਸੀ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਇਹ ਦੋਸ਼ ਕੋਰਾ ਝੂਠ ਹਨ। ਸੁਖਬੀਰ ਨੇ ਨੋਟਸ ਰਾਹੀਂ ਮੁੱਖ ਮੰਤਰੀ ਉਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।
