Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਏ.ਐਸ.ਆਈ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਮੌਕੇ ਤੋਂ ਫਰਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 17 November, 2023, 06:12 PM

ਏ.ਐਸ.ਆਈ ਦੀ ਗੋਲੀ ਮਾਰ ਕੇ ਹੱਤਿਆ, ਦੋਸ਼ੀ ਮੌਕੇ ਤੋਂ ਫਰਾਰ
ਅੰਮ੍ਰਿਤਸਰ: ਥਾਣਾ ਜੰਡਿਆਲਾ ਅਧੀਨ ਪੈਂਦੀ ਨਵਾਂਪਿੰਡ ਪੁਲਿਸ ਚੌਂਕੀ ‘ਚ ਏ.ਐਸ.ਆਈ ਸਵਰੂਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਘਟਨਾ ਬੀਤੀ ਦੇਰ ਰਾਤ ਵਾਪਰੀ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਤਲ ਦੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਸਵਰੂਪ ਸਿੰਘ ਪੁਲਿਸ ਚੌਕੀ ਵਿੱਚ ਤਾਇਨਾਤ ਸੀ।ਵੀਰਵਾਰ ਸ਼ਾਮ ਉਹ ਡਿਊਟੀ ਖ਼ਤਮ ਕਰਕੇ ਚਲਾ ਗਿਆ। ਇਸ ਤੋਂ ਬਾਅਦ ਰਾਤ 9 ਵਜੇ ਉਹ ਆਪਣੇ ਬਾਈਕ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਕਿ ਕੁਝ ਦੇਰ ਬਾਅਦ ਉਸ ਦਾ ਫੋਨ ਸਵਿੱਚ ਬੰਦ ਹੋ ਗਿਆ ਅਤੇ ਪਰਿਵਾਰਕ ਮੈਂਬਰ ਉਸ ਨੂੰ ਪੂਰੀ ਰਾਤ ਲਾਪਤਾ ਕਰਦੇ ਰਹੇ।ਸ਼ੁੱਕਰਵਾਰ ਦੀ ਸਵੇਰ ਸਵਰੂਪ ਸਿੰਘ ਦੀ ਲਾਸ਼ ਖਾਨਕੋਟ ਨਵਾਂਪਿੰਡ ਡਰੇਨ ਨੇੜਿਓਂ ਬਰਾਮਦ ਹੋਈ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



Scroll to Top