Breaking News ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 November, 2023, 04:51 PM

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ
ਹਜੂਰੀ ਕੀਰਤਨੀ ਜੱਥਿਆਂ ਨੇ ਚਲਾਇਆ ਕੀਰਤਨ ਪ੍ਰਵਾਹ, ਪੰਗਤ ਸੰਗਤ ਕਰਕੇ ਸੰਗਤਾਂ ਨੇ ਕੀਤਾ ਇਸ਼ਨਾਨ
ਗੁਰਦੁਆਰਾ ਪ੍ਰਬੰਧਕਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦਾ ਤੀਜੀ ਵਾਰ ਪ੍ਰਧਾਨ ਚੁਣਨ ’ਤੇ ਕੀਤਾ ਸਨਮਾਨ
ਪਟਿਆਲਾ 18 ਨਵੰਬਰ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਸ਼ਬਦ ਗੁਰੂ ਨਾਲ ਸਾਂਝ ਪਾਉਂਦਿਆਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਅਤੇ ਕਵੀਸ਼ਰੀ ਜੱਥਿਆਂ ਜਿਨ੍ਹਾਂ ’ਚ ਭਾਈ ਅਰਜਨ ਸਿੰਘ ਬੜਮਾਜਰਾ, ਭਾਈ ਅਵਤਾਰ ਸਿੰਘ ਮੂਲੇਵਾਲ, ਭਾਈ ਬਲਬੀਰ ਸਿੰਘ ਸਾਗਰ, ਭਾਈ ਗੁਰਦਿਆਲ ਸਿੰਘ ਹਾਂਡਾ, ਭਾਈ ਸੁਰਿੰਦਰ ਸੰਿਘ ਸਫਰੀ, ਭਾਈ ਲਖਵਿੰਦਰ ਸਿੰਘ ਬੀ.ਏ.ਭਾਈ ਗੁਰਪਆਰ ਸਿੰਘ ਜੌਹਰ, ਰਾਮ ਸਿੰਘ ਸੁਨਾਮ, ਭਾਈ ਅਵਤਾਰ ਸਿੰਘ ਗੁਲਸ਼ਨ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਪੰਚਮੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਗੁਰਬਾਣੀ ਨਾਮ ਸਿਮਰਨ ਦਾ ਆਨੰਦ ਮਾਣਨ ਤੋਂ ਇਲਾਵਾ ਪੰਗਤ ਅਤੇ ਸੰਗਤ ਵੀ ਕੀਤੀ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਹਰਵਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ, ਜਸਵੀਰ ਸਿੰਘ ਆਦਿ ਸ਼ਾਮਲ ਸਨ। ਗੁਰਦੁਆਰਾ ਸਾਹਿਬ ਪੁੱਜਣ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ।
ਫੋਟੋ : ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੁੰਦੀ ਸੰਗਤ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ।
ਫੋਟੋ : ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਮਗਰੋਂ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਹੋਰ।



Scroll to Top