ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ
ਲੰਡਨ: ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ।
ਲੰਡਨ ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ ‘ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕਸਾਰ ਲੰਡਨ ਦੇ ਹਾਉਂਸਲੋ ਇਲਾਕੇ ‘ਚ ਵਾਪਰੀ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਬੂਤਾਂ ਨੂੰ ਇਕੱਠਾ ਕਰ ਰਹੇ ਹਨ।
ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਦਾ ਕਹਿਣਾ ਕਿ ਅਸੀਂ ਸਿਮਰਜੀਤ ਦੇ ਕਤਲ ਲਈ ਜ਼ਿੰਵਾਰ ਲੋਕਾਂ ਨੂੰ ਲੱਭਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ।
ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਜਦੋਂ ਮੌਕੇ ‘ਤੇ ਪਹੁੰਚੀ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ ‘ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਸਿੱਖ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੱਛਮੀ ਲੰਡਨ ਵਿੱਚ ਸੀ.ਆਈ.ਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ‘ਇਸ ਔਖੀ ਘੜੀ ਵਿੱਚ ਸਾਡੇ ਵਿਚਾਰ ਸਿਮਰਜੀਤ ਦੇ ਪਰਿਵਾਰ ਨਾਲ ਹਨ।