Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:06 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਫਾਈਨਲ ਮੈਚ ਸਬੰਧੀ ਲਿਆ ਵੱਡਾ ਫੈਸਲਾ : ਜਸ਼ਨ ਮਨਾਉਣ  ਤੇ ਪਾਬੰਦੀ ਦੇ ਹੁਕਮ ਵਾਪਸ ਲਏ

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਫਾਈਨਲ ਮੈਚ ਸਬੰਧੀ ਲਿਆ ਵੱਡਾ ਫੈਸਲਾ : ਜਸ਼ਨ ਮਨਾਉਣ ਤੇ ਪਾਬੰਦੀ ਦੇ ਹੁਕਮ ਵਾਪਸ ਲਏ

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਫਾਈਨਲ ਮੈਚ ਸਬੰਧੀ ਲਿਆ ਵੱਡਾ ਫੈਸਲਾ : ਜਸ਼ਨ ਮਨਾਉਣ ਤੇ ਪਾਬੰਦੀ ਦੇ ਹੁਕਮ ਵਾਪਸ ਲਏ
ਚੰਡੀਗੜ੍ਹ, 19 ਨਵੰਬਰ : ਯੂਟੀ ਪ੍ਰਸ਼ਾਸਨ ਨੇ ਭਲਕੇ-ਐਤਵਾਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ ਮੈਚ ਸਬੰਧੀ ਜਾਰੀ ਹੁਕਮਾਂ ’ਤੇ ਯੂ-ਟਰਨ ਲੈ ਲਿਆ ਹੈ। ਪ੍ਰਸ਼ਾਸਨ ਨੇ 24 ਘੰਟਿਆਂ ਦੇ ਅੰਦਰ ਸ਼ਹਿਰ ਵਿੱਚ ਹਰ ਤਰ੍ਹਾਂ ਦੇ ਜਸ਼ਨ ਮਨਾਉਣ ‘ਤੇ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। 
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਨਿੱਚਰਵਾਰ ਦੁਪਹਿਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਹੁਣ ਸ਼ਹਿਰ ਦੇ ਕਿਸੇ ਵੀ ਜਨਤਕ ਸਥਾਨ ‘ਤੇ ਵੱਡੀ ਸਕਰੀਨ ਲਗਾ ਕੇ ਮੈਚ ਦੇਖੇ ਅਤੇ ਦਿਖਾਏ ਜਾ ਸਕਦੇ ਹਨ। ਜ਼ਿਲ੍ਹਾ ਮੈਜਿਸਟਰੇਟ ਦਾ ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹਾ ਰਹੇਗਾ। ਓਪਨ ਸਕਰੀਨਾਂ ਆਦਿ ਲਗਾਉਣ ਲਈ ਅਪਲਾਈ ਕਰਨ ਵਾਲਿਆਂ ਨੂੰ ਨਿਯਮਾਂ ਮੁਤਾਬਕ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਡੀ.ਸੀ. ਵਿਨੈ ਪ੍ਰਤਾਪ ਸਿੰਘ ਨੇ ਫਾਈਨਲ ਮੈਚ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਵਿੱਚ ਮਿਊਜ਼ਿਕ ਸਿਸਟਮ ਵਜਾ ਕੇ ਜਸ਼ਨ ਮਨਾਉਣ ‘ਤੇ ਲਗਾਈ ਪਾਬੰਦੀ ਵੀ ਵਾਪਸ ਲੈ ਲਈ ਹੈ। ਡੀ.ਸੀ. ਦੇ ਨਵੇਂ ਹੁਕਮਾਂ ਮੁਤਾਬਕ ਹੁਣ ਚੰਡੀਗੜ੍ਹ ਵਿੱਚ ਸ਼ੋਰ ਪ੍ਰਦੂਸ਼ਣ ਨਿਯਮ-2000 ਤਹਿਤ ਡੀ.ਜੇ., ਢੋਲ ਅਤੇ ਕਾਰ ਮਿਊਜ਼ਿਕ ਸਿਸਟਮ ਆਦਿ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਬਾਅਦ ਵੀ ਜਨਤਕ ਥਾਵਾਂ ‘ਤੇ ਲਗਾਈਆਂ ਗਈਆਂ ਸਕਰੀਨਾਂ ‘ਤੇ ਆਮ ਆਵਾਜ਼ ਨਾਲ ਮੈਚ ਦੇਖਿਆ ਅਤੇ ਦਿਖਾਇਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਫਾਈਨਲ ਮੈਚ ਨੂੰ ਲੈ ਕੇ ਐਤਵਾਰ ਨੂੰ ਸ਼ਹਿਰ ‘ਚ ਅੰਸ਼ਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਹੁਕਮਾਂ ਮੁਤਾਬਕ ਸ਼ਹਿਰ ਦੇ ਕਿਸੇ ਵੀ ਜਨਤਕ ਸਥਾਨ ‘ਤੇ ਖੁੱਲ੍ਹੇਆਮ ਸਕਰੀਨਾਂ ਲਗਾ ਕੇ ਮੈਚ ਦਿਖਾਉਣ ‘ਤੇ ਪਾਬੰਦੀ ਲਗਾਈ ਗਈ ਸੀ। ਇੰਨਾ ਹੀ ਨਹੀਂ ਕਿਸੇ ਵੀ ਤਰ੍ਹਾਂ ਦਾ ਸੰਗੀਤ ਵਜਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ।
ਇਨ੍ਹਾਂ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਰਫ਼ 24 ਘੰਟਿਆਂ ਵਿੱਚ ਹੀ ਇਹ ਹੁਕਮ ਵਾਪਸ ਲੈ ਲਏ।

Advertisement
Advertisement
Advertisement
Advertisement
Scroll to Top