Breaking News ਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ: ਚੇਤਨ ਸਿੰਘ ਜੌੜਾ ਮਾਜਰਾ

ਦੁਆਰਾ: News ਪ੍ਰਕਾਸ਼ਿਤ :Sunday, 26 February, 2023, 05:43 PM

ਗਿੱਧਾ-ਭੰਗੜਾ ਅਤੇ ਹੋਰ ਕਲਾਵਾਂ ਪੰਜਾਬ ਦੇ ਸੱਭਿਆਚਾਰ ਦੀ ਅਹਿਮ ਪੂੰਜੀ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ: 26 ਫਰਵਰੀ – –

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੌਰਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟਾਏ।
ਪੰਜਾਬ ਸਕੱਤਰੇਤ ਕਲਚਰਲ ਸੋਸਾਇਟੀ (ਰਜਿ.) ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ‘ਬੋਲ ਪੰਜਾਬ ਦੇ-2023’ ਸਮਾਗਮ ਕਰਵਾਇਆ ਗਿਆ ਜੋ ਸ੍ਰੀ ਜਗਦੀਸ਼ ਸਿੰਘ ਜੱਗੀ, ਭੰਗ, ਸਟੇਜ ਅਤੇ ਫਿਲਮ ਕਲਾਕਾਰ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਅਮਰਪਾਲ ਸਿੰਘ ਆਈ.ਏ.ਐਸ. ਨੇ ਕੀਤੀ ਜਦਕਿ ਸਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮਲਵਈ ਗਿੱਧੇ ਵਿੱਚ ਜਸਪ੍ਰੀਤ ਰੰਧਾਵਾ, ਕੁਲਵੰਤ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਨੇ ਖੂਬ ਰੰਗ ਬੰਨ੍ਹਿਆ।
ਰੁਪਿੰਦਰ ਪਾਲ ਰੂਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਲਘੂ ਨਾਟਕ “ਫ਼ਾਈਲ ਦੀ ਕਸਮ” ਪੇਸ਼ ਕੀਤਾ ਗਿਆ ਜੋ ਇੱਕ ਅਫ਼ਸਰ ਅਤੇ ਮੁਲਾਜ਼ਮਾਂ ਦਰਮਿਆਨ ਰਿਸ਼ਤੇ ਨੂੰ ਦਰਸਾਉਂਦਾ ਹੈ। ਇਸ ਲਘੂ ਨਾਟਕ ਵਿੱਚ ਰੁਪਿੰਦਰ ਪਾਲ ਰੂਪੀ, ਕਮਲ ਸ਼ਰਮਾ, ਸੁਖਜੀਤ ਕੋਰ ਸੁੱਖੀ, ਦਵਿੰਦਰ ਜੁਗਨੀ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਸਰਿਤਾ ਸ਼ਰਮਾ, ਅਮਨਦੀਪ ਕੌਰ ਅਤੇ ਜਗਦੀਪ ਸਿੰਘ ਨੇ ਆਪਣੀ ਹਾਸਰਸ ਪੇਸ਼ਕਾਰੀ ਨਾਲ ਵਾਹ ਵਾਹ ਖੱਟੀ। ਇਸ ਦੇ ਨਾਲ ਹੀ ਸੰਦੀਪ ਕੰਬੋਜ, ਲਖਵਿੰਦਰ ਲੱਖੀ, ਕੰਚਨ ਭੱਲਾ, ਗਗਨਦੀਪ ਸਿੰਘ, ਨਵਦੀਪ ਸਿੰਘ, ਸਰਿਤਾ ਸ਼ਰਮਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ।
ਪ੍ਰੋਗਰਾਮ ਦੇ ਅੰਤ ਵਿੱਚ ਪਦਮ ਭੂਸ਼ਨ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਰੰਗ ਬੰਨ੍ਹਿਆ। ਉਹਨਾਂ ਨੇ ਮਿਰਜ਼ਾ, ਜੁਗਨੀ ਅਤੇ ਹੋਰ ਬਹੁਤ ਸਾਰੇ ਲੋਕ ਗੀਤ ਗਾ ਕੇ ਪ੍ਰੋਗਰਾਮ ਨੂੰ ਸਿਖਰ ‘ਤੇ ਪਹੁੰਚਾਇਆ। ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਰੁਪਿੰਦਰ ਪਾਲ ਰੂਪੀ ਅਤੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਅਤੇ ਦਵਿੰਦਰ ਸਿੰਘ ਜੁਗਨੀ ਤੇ ਬਲਬੀਰ ਸਿੰਘ ਨੇ ਹਾਜ਼ਰੀਨ ਅਤੇ ਮਹਿਮਾਨਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।



Scroll to Top