ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਕਰੇਗੀ ਸ਼ੁਰੂ : ਸੰਘੇੜਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 26 November, 2023, 06:04 PM

ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਕਰੇਗੀ ਸ਼ੁਰੂ : ਸੰਘੇੜਾ
ਚੰਡੀਗੜ੍ਰ, 26 ਨਵੰਬਰ : ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ‘ਮੁਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕਰੇਗੀ।  ‘ਆਪ’ ਪੰਜਾਬ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦਾ ਇਹ ਕਦਮ ਸ਼ਲਾਘਾਯੋਗ ਹੈ।
‘ਆਪ’ ਪੰਜਾਬ ਦੇ ਬੁਲਾਰੇ ਅਤੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਬੁਲਾਰੇ ਹਰਸੁਖਇੰਦਰ ਸਿੰਘ (ਬੱਬੀ ਬਾਦਲ) ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਸਕੀਮ ਨੂੰ 6 ਨਵੰਬਰ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 27 ਨਵੰਬਰ ਤੋਂ 29 ਫਰਵਰੀ ਤੱਕ ਇਹ ਸਕੀਮ ਚਲਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ 13 ਹਫ਼ਤਿਆਂ ਤੱਕ ਸ਼ਰਧਾਲੂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ‘ਤੇ ਹਜ਼ੂਰ ਸਾਹਿਬ ਨਾਂਦੇੜ, ਪਟਨਾ ਸਾਹਿਬ, ਵਾਰਾਣਸੀ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਿਰ ਆਦਿ ਦੇ ਮੁਫ਼ਤ ਦਰਸ਼ਨ ਕਰ ਸਕਣਗੇ।



Scroll to Top