Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:56 am

+91 90915 01313 , +91 90916 01313

punjabbanni@gmail.com
punjabbani@yahoo.com

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ
ਗੁਰਦੁਆਰਾ ਕੰਪਲੈਕਸ ਅੰਦਰ ਚਲਾਏ ਅਤੁੱਟ ਲੰਗਰ, ਤੜਕਸਵੇਰੇ ਪ੍ਰਭਾਤ ਫੇਰੀਆਂ ਪੁੱਜੀਆਂ ਕੀਤੀ ਗਈ ਆਤਿਸ਼ਬਾਜ਼ੀ
ਗੁਰਦੁਆਰਾ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਸਨਮਾਨਤ
ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਹਨ : ਪ੍ਰੋ. ਬਡੂੰਗਰ
ਪਟਿਆਲਾ 27 ਨਵੰਬਰ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੀਆਂ ਵੱਖ ਵੱਖ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਗੁਰਦੁਆਰਾ ਕੰਪਲੈਕਸ ਅੰਦਰ ਜਿਥੇ ਗੁਰੂ ਦੇ ਅਤੁੱਟ ਲੰਗਰ ਚਲਾਏ ਗਏ, ਉਥੇ ਹੀ ਸੰਗਤਾਂ ਨੇ ਗੁਰੂ ਦਰਬਾਰ ਵਿਚ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ਵਿਚ ਫੁੱਲਾਂ ਨਾਲ ਕੀਤੀ ਸਜਾਵਟ ਨੇ ਮਨਮੋਹਕ ਦਿਲਕਸ਼ ਦਿ੍ਰਸ਼ ਵੇਖਣ ਨੂੰ ਮਿਲਿਆ ਅਤੇ ਤੜਕਸਵੇਰੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਭਾਤ ਫੇਰੀਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੀਆਂ ਅਤੇ ਸੰਗਤ ਨੇ ਨਾਸਿਮਰਨ ਰਾਹੀਂ ਗੁਰੂ ਜਸ ਦਾ ਗਾਇਨ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਕ ਸਮਾਗਮ ਕਰਵਾਏ ਗਏ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਸਮੇਤ ਪੁੱਜੀਆਂ ਸਖਸ਼ੀਅਤਾਂ ਦਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸਿਰੋਪਾਓ ਨਾਲ ਸਨਮਾਨ ਕੀਤਾ।
ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਹੋਏ, ਜਿਨ੍ਹਾਂ ਨੇ ਮਾਨਵਤਾ ਨੂੰ ਮੁਕੰਮਲ ਜੀਵਨ ਜੁਗਤ ਦਾ ਜਾਂਚ ਪ੍ਰਦਾਨ ਕੀਤਾ। ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਅਜਿਹਾ ਅਨੌਖਾ ਫਲਸਫਾ ਦਿੱਤਾ, ਜੋ ਕਿਸੇ ਵੀ ਧਾਰਮਕ ਗ੍ਰੰਥ ਵਿਚ ਨਹੀਂ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਜਾਤ, ਪਾਤ, ਧਰਮ ਨਸਲ ਤੋਂ ਉਪਰ ਉਠ ਕੇ ਸਾਰਿਆਂ ਨੂੰ ‘ਏਕਮ ਕੇ ਹਮ ਬਾਰਕ’ ਦਾ ਸਿਧਾਂਤ ਦਿੱਤਾ। ਗੁਰੂ ਸਾਹਿਬ ਦੀ ਗੁਰਬਾਣੀ ਦਾ ਉਦੇਸ਼ ਅਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਖਬੀਰ ਸਿੰਘ ਅਬਲੋਵਾਲ, ਕੈਪਟਨ ਖੁਸ਼ਵੰਤ ਸਿੰਘ,ਜਗਰੂਪ ਸਿੰਘ ਚੀਮਾ, ਪਲਵਿੰਦਰ ਸਿੰਘ ਰਿੰਕੂ, ਸੁਖਜੀਤ ਸਿੰਘ ਬਘੌਰਾ, ਨਰਿੰਦਰ ਸਿੰਘ ਝਿੱਲ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।
(ਡੱਬੀ)
ਪ੍ਰਕਾਸ਼ ਪੁਰਬ ਮੌਕੇ 75 ਪ੍ਰਾਣੀਆਂ ਲਈ ਖੰਡੇ ਬਾਟੇ ਦੀ ਪਾਹੁਲ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਦੇ ਦਿਹਾੜੇ ’ਤੇ ਪੰਜ ਪਿਆਰਿਆਂ ਪਾਸੋਂ 75 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਬੱਚੇ, ਬਜ਼ੁਰਗ, ਮਹਿਲਾਵਾਂ ਅਤੇ ਨੌਜਵਾਨ ਵੀ ਸ਼ਾਮਲ ਹੋਏ, ਜੋ ਗੁਰੂ ਦੇ ਸਿੱਖ ਬਣੇ। ਪੰਜ ਪਿਅਰਿਆਂ ਨੇ ਪ੍ਰੇਰਨਾ ਦਿੰਦਿਆਂ ਕਿ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਆਨੰਦਪੁਰ ਦੇ ਵਾਸੀ ਹਨ, ਦਸਮੇਸ਼ ਪਿਤਾ ਦੀ ਵੱਡਮੁੱਲੀ ਦਾਤ ਉਨ੍ਹਾਂ ਨੇ ਪ੍ਰਾਪਤ ਕੀਤੀ, ਜਿਨ੍ਹਾਂ ਨੂੰ ਰਹਿਤ ਮਰਿਆਦਾ ਅਨੁਸਾਰ ਨਾਮ ਸਿਮਰਨ ਅਤੇ ਬਾਣੀ ਅਤੇ ਬਾਣੀ ਦਾ ਧਾਰਨੀ ਰਹਿਣਾ ਹੋਵੇਗਾ।

Advertisement
Advertisement
Advertisement
Advertisement
Scroll to Top