Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023' ਵਿੱਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ਵਿੱਚ ਜਿੱਤੇ ਤਗ਼ਮੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 November, 2023, 07:01 PM

ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023′ ਵਿੱਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ਵਿੱਚ ਜਿੱਤੇ ਤਗ਼ਮੇ
ਪਟਿਆਲਾ-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ ‘ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 16 ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ।
ਡਾ. ਗਗਨ ਦੀਪ ਥਾਪਾ, ਇੰਚਾਰਜ, ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬ ਦੀਆਂ 17 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਤਿਨਿਧਤਾ ਕਰਦਿਆਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਕਲਾ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਛੇ ਕਲਾ ਵੰਨਗੀਆਂ ਵਿੱਚ ਪਹਿਲਾ ਸਥਾਨ, ਸੱਤ ਕਲਾ ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਲੋਕ ਗੀਤ, ਮਿਮਿੱਕਰੀ, ਕਢਾਈ, ਨਾਲਾ ਬਣਾਉਣਾ, ਫ਼ੋਟੋਗ੍ਰਾਫੀ਼ ਅਤੇ ਕੋਲਾਜ ਵਿੱਚ ਪਹਿਲਾ ਸਥਾਨ ਜਦੋਂ ਕਿ ਪਹਿਰਾਵਾ, ਵਿਰਾਸਤੀ ਕੁਇਜ਼, ਮਿੱਟੀ ਦੇ ਖਿਡਾਉਣੇ, ਕਲਾਸੀਕਲ ਵੋਕਲ, ਮਹਿੰਦੀ, ਰੱਸਾ ਵੱਟਣਾ ਅਤੇ ਲਘੂ ਫਿਲਮ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪਰਾਂਦਾ ਬਣਾਉਣਾ, ਕਰੋਸ਼ੀਏ ਦੀ ਬੁਣਤੀ ਅਤੇ ਪੀੜ੍ਹੀ ਬਣਾਉਣਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਾਪਤੀ ਉੱਤੇ ਸਾਰੇ ਵਿਦਿਆਰਥੀਆਂ ਅਤੇ ਵਿਸ਼ੇਸ਼ ਤੌਰ ਉੱਤੇ ਯੁਵਕ ਭਲਾਈ ਵਿਭਾਗ ਨੂੰ ਮੁਬਾਰਕ ਦਿੱਤੀ ਗਈ।