Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 November, 2023, 06:59 PM

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ
ਭਾਈ ਰਾਜੋਆਣਾ ਬਾਰੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਕੀਤਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ਼ੋ੍ਰਮਣੀ ਕਮੇਟੀ ਭਾਈ ਰਾਜੋਆਣਾ ਦੇ ਮਸਲੇ ਸਬੰਧੀ ਕਰੇਗੀ ਵਿਚਾਰ : ਐਡਵੋਕੇਟ ਧਾਮੀ
ਪਟਿਆਲਾ 28 ਨਵੰਬਰ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ਵਿਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਸਨ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਘੰਟੇ ਦੇ ਕਰੀਬ ਸੁਖਾਵੇਂ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ’ਤੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ਵਿਚ ਧਰਮ ਪ੍ਰਤੀ ਦਿ੍ਰੜਤਾ ਵਿਖਾਈ ਅਤੇ ਉਹ ਚੜ੍ਹਦੀਕਲਾ ਵਿਚ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 2012 ਵਿਚ ਭਾਰਤ ਦੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤਾਂ ਵਿਚ ਕਾਨੂੰਨੀ ਚਾਰਾਜੋਈ ਰਾਹੀਂ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਗਿਆ, ਪ੍ਰੰਤੂ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੇ ਮਸਲੇ ’ਤੇ ਕੋਈ ਜਲਦ ਫੈਸਲਾ ਨਾ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਕਾਨੂੰਨ ਦੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਹਨ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਇਸ ’ਤੇ ਸੰਜੀਦਗੀ ਨਾਲ ਵਿਚਾਰ ਕਰਕੇ ਯੋਗ ਹੱਲ ਲੱਭੇਗੀ। ਇਸ ਸਬੰਧ ਵਿਚ ਜਲਦ ਹੀ ਅੰਤਿ੍ਰੰਗ ਕਮੇਟੀ ਦੀ ਜਲਦ ਬੈਠਕ ਬੁਲਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸ਼ੋ੍ਰਮਣੀ ਕਮੇਟੀ ਆਪਣੀ ਆਵਾਜ਼ ਬੁਲੰਦ ਕਰਦੀ ਆ ਰਹੀ ਅਤੇ ਇਸ ਸਬੰਧ ਵਿਚ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ ਤਾਂ ਕਿ ਭਵਿੱਖ ਵਿਚ ਕੋਈ ਠੋਸ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਮੈਨੇਜਰ ਕਰਨੈਲ ਸਿੰਘ ਵਿਰਕ, ਬਲਤੇਜ ਸਿੰਘ ਖੋਖ ਆਦਿ ਸ਼ਾਮਲ ਸਨ।

(ਡੱਬੀ)
ਨੇਪਾਲ ਦੇ ਗੁਰਦੁਆਰਾ ਨਾਨਕ ਮੰਠ ਵਿਚ ਲੰਗਰ ਵਰਤਾਉਣ ਦੀ ਮਨਾਹੀ ਮੰਦਭਾਗਾ ਵਰਤਾਰਾ
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੇਪਾਲ ਦੇ ਗੁਰਦੁਆਰਾ ਨਾਨਕ ਮੱਠ ਵਿਚ ਲੰਗਰ ਵਰਤਾਉਣ ’ਤੇ ਕੀਤੀ ਗਈ ਮਨਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਕਦਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਵਿਚ ਲੰਗਰ ਦੀ ਪ੍ਰਥਾ ਨਿਰੰਤਰ ਰਹਿੰਦੀ ਹੈ ਅਤੇ ਪਿਛਲੇ ਸਾਲਾਂ ਤੋਂ ਇਸ ਪ੍ਰਥਾ ਦਾ ਗੁਰਦੁਆਰਾ ਨਾਨਕ ਮੱਠ ਵਿਚ ਬੰਦ ਹੋਣਾ ਮੰਦਭਾਗਾ ਵਰਤਾਰਾ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਜੇ ਚਾਹੇਗੀ ਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ ਲਈ ਤਿਆਰ ਹੈ ਅਤੇ ਜਦੋੋਂ ਵੀ ਇਸ ਸਬੰਧੀ ਵਿਚ ਨੇਪਾਲ ਦੀ ਸੰਗਤ ਵਿਚ ਕੋਈ ਚਿੱਠੀ ਪੱਤਰ ਸ਼ੋ੍ਰਮਣੀ ਕਮੇਟੀ ਕੋਲ ਪਹੁੰਚਾਇਆ ਜਾਵੇਗਾ ਜਾਂ ਵਫ਼ਦ ਦੇ ਰੂਪ ਵਿਚ ਮੁਲਾਕਾਤ ਹੁੰਦੀ ਹੈ ਤਾਂ ਗੁਰਦੁਆਰਾ ਨਾਨਕ ਮੱਠ ਵਿਚ ਨਿਰੰਤਰ ਗੁਰੂ ਦਾ ਲੰਗਰ ਸ਼ੁਰੂ ਕਰ ਦਿੱਤਾ ਜਾਵੇਗਾ।



Scroll to Top