Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਲੁਟੇਰਿਆਂ ਵੱਲੋ ਔਰਤ ਦਾ ਪਰਸ ਜੋਰ ਨਾਲ ਖੋਹਣ ਤੇ ਡਿਗਣ ਕਾਰਨ ਹੋਈ ਔਰਤ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 November, 2023, 07:29 PM

ਲੁਟੇਰਿਆਂ ਵੱਲੋ ਔਰਤ ਦਾ ਪਰਸ ਜੋਰ ਨਾਲ ਖੋਹਣ ਤੇ ਡਿਗਣ ਕਾਰਨ ਹੋਈ ਔਰਤ ਦੀ ਮੌਤ
– ਪੁਲਿਸ ਨੇ ਕਾਰਵਾਈ ਕਰਦ‌ਿਆਂ ਫੜੇ ਲੁਟੇਰੇ ,ਕੀਤਾ ਸਮਾਨ ਬਰਾਮਦ
ਛੇਹਰਟਾ : ਥਾਣਾ ਛੇਹਰਟਾ ਅਧੀਨ ਪੈਂਦੇ ਬਾਈਪਾਸ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਦੇ ਘਣੂੰਪੁਰ ਨੇੜੇ ਤਿੰਨ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਲਿਆ। ਜਦੋਂ ਲੁਟੇਰਿਆਂ ਨੇ ਔਰਤ ਤੋਂ ਪਰਸ ਖੋਹਣਾ ਸ਼ੁਰੂ ਕੀਤਾ ਤਾਂ ਉਸ ਨੇ ਪਰਸ ਨਹੀਂ ਛੱਡਿਆ ਪਰ ਲੁਟੇਰਿਆਂ ਨੇ ਪਰਸ ਇੰਨੀ ਤੇਜ਼ੀ ਨਾਲ ਖਿੱਚਿਆ ਕਿ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਔਰਤ ਜ਼ਖਮੀ ਹੋ ਗਈ। ਔਰਤ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਔਰਤ ਦੇ ਪਰਸ ਵਿਚ ਇਕ ਮੋਬਾਇਲ ਫੋਨ ਅਤੇ ਪੰਜ-ਛੇ ਹਜ਼ਾਰ ਰੁਪਏ ਦੀ ਨਕਦੀ ਸੀ। ਇਹ ਘਟਨਾ 15 ਨਵੰਬਰ 2023 ਨੂੰ ਵਾਪਰੀ ਸੀ।
ਇਸ ਘਟਨਾ ਤੋਂ ਬਾਅਦ ਮ੍ਰਿਤਕ ਔਰਤ ਦਾ ਪਤੀ ਡਿਪ੍ਰੈਸ਼ਨ ’ਚ ਚਲਾ ਗਿਆ, ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਿਲਾਸਾ ਦਿੱਤਾ ਤਾਂ ਉਸ ਨੇ 26 ਨਵੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ’ਚ ਸ਼ਾਮਲ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਉਰਫ ਮੰਨਾ ਵਾਸੀ ਪਿੰਡ ਨੱਥੂਪੁਰ ਥਾਣਾ ਘਰਿੰਡਾ, ਸੁਖਦੀਪ ਸਿੰਘ ਵਾਸੀ ਪਿੰਡ ਲੱਧੇਵਾਲ ਥਾਣਾ ਘਰਿੰਡਾ ਅਤੇ ਤਰਸਪ੍ਰੀਤ ਸਿੰਘ ਵਾਸੀ ਪਿੰਡ ਭਕਨਾ ਕਲਾਂ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਰਸ, ਮੋਬਾਇਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਏਸੀਪੀ ਪੱਛਮੀ ਕਮਲਜੀਤ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ 26 ਨਵੰਬਰ ਨੂੰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੇ ਸਾਲੇ ਰਾਜਵੰਤ ਸਿੰਘ ਉਰਫ ਸੋਨੂੰ ਵਾਸੀ ਪਿੰਡ ਰਾਮਪੁਰਾ ਮੁਰਾਦਪੁਰਾ ਫਤਿਹਗੜ੍ਹ ਚੂੜੀਆਂ ਰੋਡ ਦਾ ਵਿਆਹ 15 ਨਵੰਬਰ 2023 ਨੂੰ ਸੀ। ਜਿਸ ਦੀ ਬਰਾਤ ਪਿੰਡ ਧਨੋਏ ਖੁਰਦ ਥਾਣਾ ਘਰਿੰਡਾ ਅਟਾਰੀ ਵਿਖੇ ਗਈ ਸੀ। ਉਹ ਅਤੇ ਉਸ ਦੀ ਪਤਨੀ ਮਨਦੀਪ ਕੌਰ ਅਤੇ ਉਸ ਦਾ ਲੜਕਾ ਗੁਰਸਿਮਰਨਦੀਪ ਸਿੰਘ ਉਰਫ਼ ਵੰਸ਼ ਵੀ ਵਿਆਹ ਦੀ ਬਰਾਤ ਵਿਚ ਗਏ ਸਨ। ਜਾਂਦੇ ਸਮੇਂ ਉਸ ਦੀ ਪਤਨੀ ਮਨਦੀਪ ਕੌਰ ਨੇ ਕਾਰ ਵਿਚ ਕਾਫੀ ਉਲਟੀਆਂ ਕਰ ਦਿੱਤੀਆਂ। ਜਿਸ ਕਾਰਨ ਵਾਪਸੀ ਸਮੇਂ ਉਸ ਦੀ ਪਤਨੀ ਅਤੇ ਲੜਕਾ ਪਿੰਡ ਧਨੋਏ ਖੁਰਦ ਤੋਂ ਪਿੰਡ ਰਾਮਪੁਰਾ ਮੁਰਾਦਪੁਰਾ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ।
ਸ਼ਾਮ ਕਰੀਬ ਪੌਣੇ ਛੇ ਵਜੇ ਜਦੋਂ ਉਹ ਆਰਮੀ ਗੇਟ ਨੰਬਰ 1 ਬਾਈਪਾਸ ਨੇੜੇ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਾ ਘਣੂੰਪੁਰ ਪਹੁੰਚੇ ਤਾਂ ਪਿੱਛੇ ਤੋਂ ਮੋਟਰਸਾਈਕਲ (ਪੀਬੀ-02-ਈਜੇ-2560) ’ਤੇ ਸਵਾਰ ਤਿੰਨ ਲੁਟੇਰੇ ਆਏ ਅਤੇ ਮੋਟਰਸਾਈਕਲ ’ਤੇ ਬੈਠੀ ਮਨਦੀਪ ਕੌਰ ਦਾ ਪਰਸ ਖੋਹਣ ਲੱਗੇ। ਜਦੋਂ ਉਸ ਦੀ ਪਤਨੀ ਨੇ ਪਰਸ ਨਾ ਛੱਡਿਆ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ੀ ਨਾਲ ਪਰਸ ਖੋਹ ਲਿਆ, ਜਿਸ ਕਾਰਨ ਉਸ ਦੀ ਪਤਨੀ ਜ਼ਮੀਨ ’ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਮੁਲਜ਼ਮ ਪਰਸ ਲੈ ਕੇ ਫ਼ਰਾਰ ਹੋ ਗਏ। ਪਰਸ ਵਿਚ ਇਕ ਮੋਬਾਈਲ ਫ਼ੋਨ ਅਤੇ 5-6 ਹਜ਼ਾਰ ਰੁਪਏ ਦੀ ਨਕਦੀ ਸੀ।
ਘਟਨਾ ’ਚ ਜ਼ਖਮੀ ਔਰਤ ਨੂੰ ਪਹਿਲਾਂ ਰਾਮਤੀਰਥ ਰੋਡ ’ਤੇ ਕਪੂਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅਰੋੜਾ ਹਸਪਤਾਲ ਲਿਜਾਣ ਲਈ ਕਿਹਾ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ’ਚ ਮ੍ਰਿਤਕ ਔਰਤ ਦਾ ਪਤੀ ਉਸ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਖਡੂਰ ਸਾਹਿਬ ਲੈ ਗਿਆ, ਜਿੱਥੇ 16 ਨਵੰਬਰ ਨੂੰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਆਪਣੀ ਪਤਨੀ ਦੀ ਮੌਤ ਕਾਰਨ ਬਹੁਤ ਡਿਪਰੈਸ਼ਨ ਵਿਚ ਆ ਗਿਆ ਅਤੇ ਆਪਣੀ ਸੁੱਧ-ਬੁੱਧ ਗੁਆ ਬੈਠਾ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੌਸਲਾ ਦਿੱਤਾ। 26 ਨਵੰਬਰ ਨੂੰ ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜਮਾਂ ਦੀ ਪਛਾਣ ਕਰ ਲਈ ਅਤੇ ਉਸ ਤੋਂ ਬਾਅਦ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।



Scroll to Top