ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 November, 2023, 07:14 PM

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ
ਦਿਲੀ, 28 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ ਉਤੇ ਇਹ ਹੁਕਮ ਦਿੱਤੇ ਹਨ।ਹ ਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ੍ਹਾਂ ਨੂੰ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਹੋ ਕੇ ਦੱਸਣ ਕਿ ਹੁਣ ਤੱਕ ਇਸ ਮਾਮਲੇ ‘ਚ ਕੀ ਕੀਤਾ ਗਿਆ ਹੈ, ਜੇਲ੍ਹਾਂ ‘ਚ ਮੋਬਾਈਲ ਫ਼ੋਨਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ | ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹਾਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਚਾਹੀਦਾ ਹੈ। ਇਸ ਕੇਸ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੇ ਐਡਵੋਕੇਟ ਤਨੂ ਬੇਦੀ ਨੇ ਕਿਹਾ, ਮਾਰਚ ਵਿੱਚ ਇੱਕ ਜਾਂਚ ਕਮੇਟੀ ਬਣਾਈ ਗਈ ਸੀ ਅਤੇ ਅੱਜ ਤੱਕ ਜਾਂਚ ਪੂਰੀ ਨਹੀਂ ਹੋਈ। ਇਹ ਸਰਕਾਰ ਦੀ ਕਾਰਵਾਈ ‘ਤੇ ਵੱਡਾ ਸਵਾਲ ਹੈ। ਹਾਈ ਕੋਰਟ ਨੇ ਇਕ ਵਾਰ ਫਿਰ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਅਸੀਂ ਸਰਕਾਰ ਦੀ ਕਾਰਵਾਈ ਦੀ ਉਡੀਕ ਕਰ ਰਹੇ ਹਾਂ।