ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 22 November, 2023, 03:51 PM

ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ
ਨਵੀਂ ਦਿੱਲੀ, 22 ਨਵੰਬਰ
ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਹਮਲੇ ਦੀ ਜਾਂਚ ਦੇ ਸਬੰਧ ‘ਚ ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦੇ ਸੂਤਰਾਂ ਅਨੁਸਾਰ ਜਾਂਚ ਐੱਨਆਈਏ ਨੇ 14 ਨਵੰਬਰ ਨੂੰ ਆਪਸੀ ਕਾਨੂੰਨੀ ਸਹਾਇਤਾ ਸੰਧੀ ਦੇ ਤਹਿਤ ਅਮਰੀਕੀ ਅਧਿਕਾਰੀਆਂ ਤੋਂ ਸਬੂਤਾਂ ਦੀ ਬੇਨਤੀ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਸਕੈਨਿੰਗ ਰਾਹੀਂ 45 ਚਿਹਰਿਆਂ ਦੀ ਪਛਾਣ ਕੀਤੀ ਗਈ ਹੈ। 21 ਸਤੰਬਰ ਨੂੰ ਐੱਨਆਈਏ ਨੇ ਵਣਜ ਦੂਤਘਰ ‘ਤੇ ਹਮਲੇ ਅਤੇ ਭੰਨਤੋੜ ਦੇ ਮਾਰਚ 2023 ਦੇ ਮਾਮਲੇ ਵਿੱਚ ਲੋੜੀਂਦੇ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ ਅਤੇ ਆਮ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਸੀ।
