Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬਿਕਰਮ ਮਜੀਠੀਆ ਨੇ ਨਜਾਇਜ ਮਾਇਨਿੰਗ ਵਾਲੀ ਥਾਂ ਪਹੁੰਚ ਕੀਤਾ ਭਾਂਡਾ ਫੋੜ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 November, 2023, 03:30 PM

ਬਿਕਰਮ ਮਜੀਠੀਆ ਨੇ ਨਜਾਇਜ ਮਾਇਨਿੰਗ ਵਾਲੀ ਥਾਂ ਪਹੁੰਚ ਕੀਤਾ ਭਾਂਡਾ ਫੋੜ
– ਕਿਹਾ : ਪ੍ਰਸ਼ਾਸ਼ਨ ਤੇ ਸਰਕਾਰ ਦੀ ਸ਼ਹਿ ਪਰ ਚਲ ਰਿਹਾ ਸਾਰਾ ਕਾਲਾ ਕਾਰਾ
ਚੰਡੀਗੜ੍ਹ, 23 ਨਵੰਬਰ : ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਖੇੜਾ ਕਮਲੋਟ ਜੋ ਕਿ ਨਜਾਇਜ਼ ਮਾਈਨਿੰਗ ਕਰਕੇ ਸਵਾਲਾਂ ‘ਚ ਆਇਆ ਸੀ ‘ਤੇ ਅੱਜ ਨਜਾਇਜ਼ ਮਾਈਨਿੰਗ ਵਾਲੀ ਥਾਂ ‘ਤੇ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਜਨਰਲ ਸੱਕਤਰ ਬਿਕਰਮ ਸਿੰਘ ਮਜੀਠੀਆ ਆਪਣੇ ਸਮਰਥਕਾਂ ਨਾਲ ਪਹੁੰਚ ਗਏ। ਜਿਥੇ ਉਨ੍ਹਾਂ ਨਜਾਇਜ਼ ਮਾਈਨਿੰਗ ਦਾ ਭਾਂਡਾ ਫੋੜ ਕੀਤਾ ਅਤੇ ਪੂਰਾ ਮਾਮਲਾ ਜੱਗ ਜਾਹਿਰ ਕੀਤਾ ਹੈ। 
ਇਸ ਦਰਮਿਆਨ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਅਧੀਨ ਸਰਕਾਰ ਦੇ ਭ੍ਰਿਸ਼ਟ ਆਗੂਆਂ ਦੀ ਮਿਲੀਭੁਗਤ ਅਧੀਨ ਇਹ ਕਾਲਾ ਕਾਰਾ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਮੰਤਰੀ ਹਰਜੋਤ ਬੈਂਸ ਅਤੇ ਐੱਸ.ਐੱਸ.ਪੀ ਸੋਨੀ ਦੀ ਮਿਲੀਭੁਗਤ ਕਰਕੇ ਪੰਜਾਬ ਦੇ ਲੋਕ ਪਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ CBI ਜਾਂਚ ਹੋਵੇ, ਜਿਸ ਨਾਲ ਸਾਰਾ ਸੱਚ ਲੋਕਾਂ ਸਾਹਮਣੇ ਆ ਜਾਵੇਗਾ।
ਉਨਾਂ ਦੋਸ਼ ਲਾਇਆ ਕਿ ‘ਆਪ’ ਮੰਤਰੀ ਹਰਜੋਤ ਬੈਂਸ, ਉਨ੍ਹਾਂ ਦੇ ਚਾਚਾ ਬਚਿੱਤਰ ਸਿੰਘ ਅਤੇ ਚਾਚਾ ਦੇ ਸਾਢੂ ਟਿੱਕਾ ਸਿੰਘ ਅਤੇ ਪਿਤਾ ਸੋਹਣ ਸਿੰਘ ਇਸ ਕੰਮ ਦੇ ਕਰਤਾ ਧਰਤਾ ਹਨ। ਉਨ੍ਹਾਂ ਕਿਹਾ ਕਿ ਇੱਕ ਡੇਢ ਸਾਲ ‘ਚ 3 ਮਾਈਨਿੰਗ ਮੰਤਰੀ ਬਦਲੇ ਜਾ ਚੁੱਕੇ ਹਨ। ਇਸਦਾ ਮਤਲਬ ਹੈ ਕਿ ਮੀਤ ਹੇਅਰ ਵੀ ਇਸ ‘ਚ ਸ਼ਾਮਲ ਸਨ ਤਾਂ ਹੀ ਉਨ੍ਹਾਂ ਨੂੰ ਕਸੂਰਵਾਰ ਜਾਣਨ ਤੋਂ ਬਾਅਦ ਵੀ ਬਣਦੀ ਸਜ਼ਾ ਦੇਣ ਦੀ ਬਜਾਏ ਸਿਰਫ ਮਹਿਕਮਾ ਬਦਲ ਦਿੱਤਾ ਗਿਆ ਹੈ। 
ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਮੀਤ ਹੇਅਰ ਦੇ ਸ਼ਾਨਦਾਰ ਵੱਡੇ ਪੱਧਰ ‘ਤੇ ਹੋਏ ਵਿਆਹ ਦੇ ਸਪੌਂਸਰ ਵੀ ਮਾਈਨਿੰਗ ਮਾਫ਼ੀਆ ਹੀ ਸੀ, ਜਿਸ ਦੀ ਇੰਟੈਲੀਜੈਂਸ ਇੰਪੁੱਟ ਵੀ ਹੈ। ਦੂਜੇ ਪਾਸੇ ਸਰਕਾਰ ਕਹਿੰਦੀ ਹੈ ਕਿ ਅਸੀਂ ਇਸ ਵਿਭਾਗ ਤੋਂ 20,000 ਕਰੋੜ ਜਨਰੇਟ ਕਰਾਂਗੇ, ਅਜਿਹੀ ਲੁੱਟ ਦੇ ਦਰਮਿਆਨ ਕਿਵੇਂ ਰੀਵੇਨਿਊ ਜਨਰੇਟ ਕੀਤਾ ਜਾ ਸਕਦਾ। ਇਹ ਵੱਡੇ ਸਵਾਲ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ‘ਤੇ ਖੜੇ ਕੀਤੇ ਹਨ। ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨੂੰ ਦੱਸਿਆ ਕਿ ਪਿੰਡ ਖੇੜਾ ਕਮਲੋਟ ਦੀ ਇਹ ਸਾਈਟ ਮੈਨੂਅਲ ਮਾਈਨਿੰਗ ਲਈ ਆਕਸ਼ਨ ਕੀਤੀ ਗਈ ਹੈ। ਪਰ ਜਿਸ ਹਿਸਾਬ ਨਾਲ ਵੱਡੇ ਪੱਧਰ ‘ਤੇ ਇੱਥੇ ਟਿੱਪਰ ਚੱਲ ਰਹੇ ਨੇ, ਉਨ੍ਹਾਂ ਨੂੰ ਮੈਨੂਅਲੀ ਨਹੀਂ ਭਰਿਆ ਜਾ ਸਕਦਾ ਅਤੇ ਇਸ ਲਈ JCB ਅਤੇ ਵੱਡੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਗਈ ਹੈ। ਜਿਨ੍ਹਾਂ ਨੂੰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਥੋਂ ਭਜਾ ਦਿੱਤਾ ਗਿਆ। 



Scroll to Top