ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Thursday, 23 November, 2023, 03:17 PM

ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ
ਸੁਲਤਾਨਪੁਰ ਲੋਧੀ, 23 ਨਵੰਬਰ: ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਫਾੲਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਤਿੰਨ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਏ।
ਅੱਜ ਵੱਡੇ ਤੜਕੇ ਤੋਂ ਹੀ ਦੋਹਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਕਪੂਰਥਲਾ ਦੇ ਐਸ ਐਸ ਪੀ ਮੌਕੇ ’ਤੇ ਆਪ ਟੀਮ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਜਲੰਧਰ ਤੋਂ ਆਈ ਜੀ ਵੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ।
ਦੱਸਿਆ ਜਾ ਰਿਹਾ ਹੈ ਕਿ 30 ਦੇ ਕਰੀਬ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਹਨ। ਅਸਲ ਵਿਚ ਕੁਝ ਦਿਨ ਪਹਿਲਾਂ ਨਿਹੰਗ ਸਿੰਘਾਂ ਦੇ ਇਕ ਧੜੇ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ ਤੇ ਪੁਲਿਸ ਇਸ ਕਬਜ਼ੇ ਨੂੰ ਛੁਡਵਾਉਣ ਵਾਸਤੇ ਗਈ ਸੀ। ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
