ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ

ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਕੀਤਾ ਚੱਕਾ ਜਾਮ : ਆਵਾਜਾਹੀ ਵੀ ਰੋਕੀ
ਜਲੰਧਰ ਕੈਂਟ : ਗੰਨੇ ਦੀ ਫਸਲ ਦੇ ਬਕਾਏ, ਖੰਡ ਮਿੱਲਾਂ ਦੇ ਸ਼ੁਰੂ ਨਾ ਹੋਣ ਅਤੇ ਮੰਡ ਖੇਤਰ ‘ਚ ਹੜ੍ਹਾਂ ਕਾਰਨ ਮੁਕੰਮਲ ਤਬਾਹ ਹੋਈ ਗੰਨੇ ਦੀ ਫਸਲ ਦੇ ਮੁਆਜ਼ੇ ਲਈ ਪੰਜਾਬ ਸਰਕਾਰ ਖਿਲਾਫ਼ ਧੰਨੋਵਾਲੀ ਫਾਟਕ ਨਜ਼ਦੀਕ ਨੈਸ਼ਨਲ ਹਾਈਵੇਅ ‘ਤੇ ਧਰਨਾ ਲਗਾ ਕੇ ਬੈਠੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਤੇ ਦੋਆਬਾ ਕਿਸਾਨ ਕਮੇਟੀ ਸਮੇਤ ਹੋਰ ਜੱਥੇਬੰਦੀਆਂ ਦੇ ਦੋ ਦਿਨ ਬੀਤ ਚੁੱਕੇ ਹਨ।
ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਗੱਲਬਾਤ ਕਰਨ ਲਈ ਕੋਈ ਪਹਿਲ ਕਦਮੀ ਨਾ ਕਰਨ ਦੇ ਰੋਸ ਵਜੋਂ ਕਿਸਾਨ ਜੱਥੇਬੰਦੀਆਂ ਨੇ ਧੰਨੋਵਾਲੀ ਫਾਟਕ ‘ਤੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਕਾਰਨ ਅੱਜ ਵੀ ਜਲੰਧਰ ਵਿੱਚ ਨੈਸ਼ਨਲ ਹਾਈਵੇਅ ਬੰਦ ਹੈ। ਇਸ ਲਈ ਅੱਜ ਕਿਸਾਨਾਂ ਨੇ ਰੇਲ ਆਵਾਜਾਈ ਵੀ ਰੋਕ ਦਿੱਤੀ ਹੈ। ਹੁਣ ਤੱਕ ਰੇਲਵੇ ਵੱਲੋਂ 14 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦਕਿ ਚਾਰ ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕੀਤਾ ਗਿਆ ਹੈ।
