Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ।
ਦੱਸਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।

Advertisement
Advertisement
Advertisement
Advertisement
Scroll to Top