ਮਾਮਲਾ ਪ੍ਰਧਾਨ ਮੰਤਰੀ ਦੀ ਸੁਰਖਿਆ ਵਿੱਚ ਖਾਮੀਆਂ ਦਾ : ਤਤਕਾਲੀ ਐਸਪੀ ਆਪਰੇਸ਼ਨਜ ਗੁਰਬਿੰਦਰ ਸਿੰਘ ਸੰਘਾ ਮੁਅੱਤਲ

ਦੁਆਰਾ: Punjab Bani ਪ੍ਰਕਾਸ਼ਿਤ :Saturday, 25 November, 2023, 03:43 PM

ਮਾਮਲਾ ਪ੍ਰਧਾਨ ਮੰਤਰੀ ਦੀ ਸੁਰਖਿਆ ਵਿੱਚ ਖਾਮੀਆਂ ਦਾ : ਤਤਕਾਲੀ ਐਸਪੀ ਆਪਰੇਸ਼ਨਜ ਗੁਰਬਿੰਦਰ ਸਿੰਘ ਸੰਘਾ ਮੁਅੱਤਲ
ਬਠਿੰਡਾ : ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ (Gurbinder Singh Sangha) ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਐਸਪੀ ਸੰਘਾ ਨੂੰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਸੰਘਾ ਇਸ ਵੇਲੇ ਬਠਿੰਡਾ ਵਿੱਚ ਐਸਪੀ ਸਨ।
ਚੇਤੇ ਰਹੇ ਕਿ ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਅਣਗਹਿਲੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ‘ਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 ‘ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ ‘ਤੇ ਕੇਂਦਰ ਨੇ ਸਤੰਬਰ 2022 ‘ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ, ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ।
ਇਸ ਸਮੁੱਚੀ ਘਟਨਾ ਲਈ ਪਹਿਲਾਂ ਐਸਐਸਪੀ ਹਰਮਨਦੀਪ ਹੰਸ ਨੂੰ ਜ਼ਿੰਮੇਵਾਰ ਮੰਨਿਆ ਗਿਆ ਸੀ ਪਰ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਬਣੀ ਕਮੇਟੀ ਦੀ ਰਿਪੋਰਟ ‘ਚ ਤਤਕਾਲੀ ਮੁੱਖ ਸਕੱਤਰ ਤੇ ਡੀਜੀਪੀ ਦੀ ਲਾਪਰਵਾਹੀ ਸਾਹਮਣੇ ਆਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਕੋਲ ਜੋ ਵੀ ਜ਼ਿੰਮੇਵਾਰੀ ਸੀ, ਉਹ ਉਸ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਸਕੇ।ਰ