ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ

ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ
ਮੋਹਾਲੀ, 15 ਦਸੰਬਰ 2023 : ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ ‘ਚ ਗਾਇਕ (ਈਸਾਪੁਰੀਆ) ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।
ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ ‘ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
