Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 15 December, 2023, 03:23 PM

ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ
ਮੋਹਾਲੀ, 15 ਦਸੰਬਰ 2023 : ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ ‘ਚ ਗਾਇਕ (ਈਸਾਪੁਰੀਆ) ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।
ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ ‘ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।



Scroll to Top