ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ

ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ 10 ਮਹੀਨਿਆਂ ਬਾਅਦ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
23 ਫਰਵਰੀ ਨੂੰ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ‘ਚ ਐਫਆਈਆਰ ਨੰਬਰ 39 ਦਰਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ‘ਚ ਬੰਦ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਸ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜੀਤ ਸਿੰਘ ਨੂੰ ਸੰਗਰੂਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
