Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 15 December, 2023, 03:44 PM

ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ ‘ਚ ਕੀਤਾ ਗ੍ਰਿਫਤਾਰ
ਤਰਨਤਾਰਨ: ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਉਹ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਪ੍ਰਦਸਰਸ਼ਨ ਕਰ ਚੁੱਕਾ ਹੈ। 
ਕਾਬਲੇਗੌਰ ਹੈ ਕਿ ਦੀਪ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਆਪਣੀ ਨੌਕਰੀ ਛੱਡ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਨ੍ਹਾਂ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਕਾਫ਼ੀ ਮਸ਼ਹੂਰੀ ਖੱਟੀ ਹੈ। ਦੱਸ ਦੇਈਏ ਕਿ ਦੀਪ ਨੇ ਕੁਝ ਸਮੇਂ ਬਾਅਦ ਹੀ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਹੈਰੋਇਨ ਸਮੇਤ ਫੜੇ ਗਏ ਹਨ।
ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ ‘ਚ ਇੱਕ ਖੂਫ਼ੀਆ ਆਪ੍ਰੇਸ਼ਨ ਚਲਾਇਆ ਸੀ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਆ ਪਹੁੰਚਿਆ। ਪੁਲਿਸ ਮੁਲਾਜ਼ਮਾਂ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਦੀਪ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਹੋਰ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।
ਦੱਸ ਦੇਈਏ ਕਿ ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਰ ਕੇ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ ‘ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ ਹੈ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੀਤੀਆਂ ਤਸਕਰੀ ਦੇ ਵੇਰਵੇ ਵੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।



Scroll to Top