ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ

ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ
ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਹੈ। ਮੋਹਾਲੀ ਦੇ ਲਾਂਡਰਾਂ ਕੋਲ ਸਨੇਟਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਮੋਹਾਲੀ ਪੁਲਿਸ ਦੀ ਸੀਆਈ ਤੇ ਦੋ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਦੋਵੇਂ ਗੈਂਗਸਟਰਾਂ ਦੇ ਨਾਮ ਪ੍ਰਿੰਸ ਅਤੇ ਕਰਮਜੀਤ ਵਜੋਂ ਹੋਈ ਹੈ।
ਇਹ ਦੋਵੇਂ ਕਾਰ ਚੋਰੀ, ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਸਨ। ਗੈਂਗਸਟਰ ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਕਰਮਜੀਤ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਪੁਲਿਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਸਨੇਟਾ ਦੇ ਨੇੜੇ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਪੁਲਿਸ ਨੇ ਜਦੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਪੁਲਿਸ ਉਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਨਾਲ ਪ੍ਰਿੰਸ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਪਿਛਲੇ ਦਸ ਦਿਨਾਂ ਵਿੱਚ ਛੇਵੇਂ ਬਦਨਾਮ ਅਪਰਾਧੀ ਦਾ ਐਨਕਾਊਂਟਰ ਕੀਤਾ ਹੈ। ਬਦਨਾਮ ਅਪਰਾਧੀ ਪ੍ਰਿੰਸ ਨਾਲ ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ, ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ ਕਰ ਰਹੀ ਸੀ। ਪ੍ਰਿੰਸ ਨੇ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਿੱਛਾ ਕੀਤਾ ਅਤੇ ਮੁਕਾਬਲਾ ਕੀਤਾ। ਪ੍ਰਿੰਸ ਦੇ ਪੱਟ ਅਤੇ ਗੋਡੇ ਵਿੱਚ ਗੋਲੀ ਲੱਗੀ ਹੈ।
