Breaking News ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਟਿੱਲਾ ਬਾਬਾ ਅਮਰਦਾਸ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ

ਦੁਆਰਾ: Punjab Bani ਪ੍ਰਕਾਸ਼ਿਤ :Sunday, 17 December, 2023, 07:48 PM

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸ਼ਹੀਦ ਜਵਾਨ ਪ੍ਰਦੀਪ ਸਿੰਘ ਦੀ ਯਾਦ ‘ਚ ਬਲਮਗੜ੍ਹ ਵਿਖੇ ਕਮਿਉਨਿਟੀ ਹਾਲ ਤੇ ਟਿੱਲਾ ਬਾਬਾ ਅਮਰਦਾਸ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ
-ਕਿਹਾ, ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੀ ਬੇਮਿਸਾਲ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ
-ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਤੇ ਪਿੰਡ ਚੁਪਕੀ ਦੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਰੁਪਏ ਦਾ ਚੈਕ ਵੀ ਸੌਂਪਿਆ
ਸਮਾਣਾ, 17 ਦਸੰਬਰ:
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਸੈਨਿਕ ਪ੍ਰਦੀਪ ਸਿੰਘ ਦੀ ਯਾਦ ਵਿੱਚ 19.5 ਲੱਖ ਰੁਪਏ ਨਾਲ ਬਨਣ ਵਾਲੇ ਕਮਿਉਨਿਟੀ ਹਾਲ ਅਤੇ ਟਿੱਲਾ ਬਾਬਾ ਅਮਰ ਦਾਸ ਡੇਰੇ ਨੂੰ ਜਾਂਦੀ ਸੜਕ 32 ਲੱਖ ਰੁਪਏ ਦੀ ਲਾਗਤ ਨਾਲ ਪੱਕੀ ਕਰਨ ਦਾ ਅੱਜ ਨੀਂਹ ਪੱਥਰ ਰੱਖਿਆ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪ੍ਰਦੀਪ ਸਿੰਘ ਦੀ ਯਾਦ ਵਿੱਚ ਵੱਖ-ਵੱਖ ਕਾਰਜਾਂ ‘ਤੇ ਇੱਕ ਕਰੋੜ ਰੁਪਏ ਖਰਚ ਕਰ ਰਹੀ ਹੈ।ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪਿੰਡ ਵਿਖੇ ਆਕੇ ਸ਼ਹੀਦ ਦੀ ਪਤਨੀ ਸੀਮਾ ਰਾਣੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਕੇ ਗਏ ਸਨ ਤੇ ਦੇਸ਼ ਲਈ ਇਸ ਸੂਰਬੀਰ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਵੀ ਪਰਿਵਾਰ ਨੂੰ ਸੌਪਿਆ ਸੀ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਅਪਣੀ ਦ੍ਰਿੜ ਵਚਨਬੱਧਤਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਨਾਮ ਸਮੇਤ ਪਬਲਿਕ ਕਾਲਜ ਸਮਾਣਾ ਵਿਖੇ ਨਵੇਂ ਬਣਾਏ ਜਾਣ ਵਾਲੇ ਬਲਾਕ ਦਾ ਨਾਮ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾ ਰਿਹਾ ਹੈ।
ਸ਼ਹੀਦ ਦੇ ਨਾਂ ‘ਤੇ 16 ਲੱਖ ਰੁਪਏ ਨਾਲ ਲਾਇਬ੍ਰੇਰੀ ਤੇ 18 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਸ ਤੋਂ ਬਿਨਾਂ ਭਵਾਨੀਗੜ੍ਹ-ਕੁਲਾਰਾ-ਬੱਲਮਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ 10 ਲੱਖ ਰੁਪਏ ਨਾਲ ਭਵਾਨੀਗੜ੍ਹ ਰੋਡ ‘ਤੇ ਯਾਦਗਰੀ ਗੇਟ ਦੀ ਉਸਾਰੀ ਕਰਵਾਈ ਜਾਵੇਗੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਮਸ਼ਾਨਘਾਟ ਪੱਕਾ ਕਰਨ ਦਾ ਕੰਮ ਹੋਵੇਗਾ।
ਜਿਕਰਯੋਗ ਹੈ ਕਿ 19 ਆਰ.ਆਰ. ਸਿੱਖ ਲਾਈਟ ਇਨਫੈਂਟਰੀ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅਤਿਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਮਿਤੀ 13 ਸਤੰਬਰ 2023 ਨੂੰ ਸ਼ਹੀਦੀ ਪਾ ਗਿਆ ਸੀ।

ਇਸੇ ਦੌਰਾਨ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸਪੱਖੀ ਸੋਚ ਨੂੰ ਅੱਗੇ ਵਧਾਉਦੇ ਹੋਏ ਹਲਕਾ ਸਮਾਣਾ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬਿਜਲਪੁਰ ਨੂੰ ਓਪਨ ਜਿਮ ਲਈ 1.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਅਤੇ ਇਸ ਦੇ ਨਾਲ਼ ਹੀ ਪਿੰਡ ਚੁਪਕੀ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਲਈ 10 ਲੱਖ ਦੀ ਗਰਾਂਟ ਦਾ ਚੈਕ ਪਿੰਡ ਵਾਸੀਆਂ ਨੂੰ ਸੌੰਪਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਨਾਮ ਉਪਰ ਤੇ ਲੋਕਾਂ ਦੀ ਸੇਵਾ ਵਿੱਚ ਹੀ ਲੱਗੇ।

ਇਸ ਮੌਕੇ ਗੁਲਜਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਬੀਡੀਪੀਓ ਅਜੈਬ ਸਿੰਘ, ਸੁਰਜੀਤ ਸਿੰਘ ਦਹੀਆ, ਸਰਪੰਚ ਨੇਕ ਸਿੰਘ, ਰਾਜਬੀਰ ਸਿੰਘ ਬਲਮਗੜ੍ਹ, ਪਰਵਿੰਦਰ ਸਿੰਘ, ਜੁਗਰਾਜ ਸਿੰਘ, ਕਾਲਾ ਬਲਮਗੜ੍ਹ ਸਮੇਤ ਪਿੰਡ ਦੇ ਨਿਵਾਸੀ ਮੌਜੂਦ ਸਨ।