Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਗੁ: ਥੜਾ ਸਾਹਿਬ ਪਾ: ਨੌਵੀ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਦੁਆਰਾ: Punjab Bani ਪ੍ਰਕਾਸ਼ਿਤ :Sunday, 17 December, 2023, 07:47 PM

ਗੁ: ਥੜਾ ਸਾਹਿਬ ਪਾ: ਨੌਵੀ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ: ਬਾਬਾ ਬਲਬੀਰ ਸਿੰਘ 96 ਕਰੋੜੀ

ਪਟਿਆਲਾ/ਸਮਾਣਾ 17 ਦਸੰਬਰ ( ) ਗੁਰਦੁਆਰਾ ਥੜਾ ਸਾਹਿਬ ਪਾ: ਨੌਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਸਮਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਨਾਮਵਰ ਰਾਗੀ ਜਥਿਆਂ ਨੇ ਗੁਰਬਾਣੀ ਮਨੋਹਰ ਕੀਰਤਨ ਕੀਤਾ ਅਤੇ ਕਥਾਵਾਚਕਾਂ, ਢਾਡੀਆਂ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆਂ। ਤਿੰਨ ਰੋਜ਼ਾ ਸਮਾਗਮ ਦੀ ਸੰਪੂਰਨਤਾ ਸਮੇਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਆਦਰਸ਼ ਜਿੱਥੇ ਮਾਨਵ ਧਰਮ ਦੀ ਸੁਰੱਖਿਆ ਸੀ ਉੱਥੇ ਮਨੁੱਖ ਜਾਤੀ ਦੇ ਵਿਚਾਰ ਵਿਸ਼ਵਾਸ ਦੀ ਸੁਤੰਤਰਤਾ ਅਤੇ ਉਸ ਦੀ ਜ਼ਮੀਰ ਦੀ ਆਜ਼ਾਦੀ ਵਾਲੇ ਬੁਨਿਆਦੀ ਹੱਕਾਂ-ਅਧਿਕਾਰਾਂ ਦੀ ਬਰਕਰਾਰੀ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮੁਗ਼ਲ ਸਾਮਰਾਜ ਵੱਲੋਂ ਸਾਰੇ ਹਿੰਦੋਸਤਾਨ ਨੂੰ ਇਸਲਾਮ ਦੇ ਝੰਡੇ ਹੇਠ ਲਿਆਉਣ ਲਈ ਜਬਰੀ ਧਰਮ ਬਦਲਣ ਦੀ ਅਪਣਾਈ ਗਈ ਹਿੰਸਕ ਨੀਤੀ ਨੂੰ ਇਕ ਕਰੜੀ ਵੰਗਾਰ ਸੀ। ਉਨ੍ਹਾਂ ਸ਼ਹਾਦਤ ਸੰਕਲਪ ਦੀ ਗੱਲ ਕਰਦਿਆ ਕਿਹਾ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਇਕ ਨਵਾਂ ਮੋੜ ਸੀ ਜੋ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਅਜ਼ਾਦੀ ਦੀ ਖਾਤਿਰ ਹੋਈ। ਉਨ੍ਹਾਂ ਕਿਹਾ ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ। ਸਾਨੂੰ ਵੀ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਕੁਝ ਸਿੱਖਣ ਦੀ ਲੋੜ ਹੈ।

ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਮਨਾਉਣ, ਇਲਾਕਾ ਨਿਵਾਸੀਆਂ ਅਤੇ ਸਮਾਣਾ ਸ਼ਹਿਰ ਦੇ ਗੁਰਦੁਆਰਿਆਂ ਦੇ ਪ੍ਰਬੰਧਕ, ਸਕੂਲ ਦੇ ਸਟਾਫ ਤੇ ਵਿਦਿਆਰਥੀਆਂ, ਸੁਖਮਨੀ ਸੇਵਾ ਸੁਸਾਇਟੀਆਂ ਅਤੇ ਸਾਹਿਬ ਸਿੰਘ ਯੂ.ਐਸ ਏ., ਬਾਬਾ ਸੁਰਜੀਤ ਸਿੰਘ ਯੂ.ਐਸ ਏ., ਸ. ਪ੍ਰਿਤਪਾਲ ਸਿੰਘ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਸ. ਪ੍ਰਿਤਪਾਲ ਸਿੰਘ ਨੇ ਗਿਆਰਾਂ ਕਮਰੇ ਬਣਾ ਕੇ ਦੇਣ ਦੀ ਸੇਵਾ ਆਪਣੇ ਜੁੰਮੇ ਲਈ ਹੈ।

ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ ਦੇ ਸਾਥੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਭਾਈ ਸੁਖਜੀਤ ਸਿੰਘ ਕਨੱਈਆ ਨੇ ਕਥਾ ਰਾਹੀ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਭ ਧਰਮਾਂ ਦੇ ਪੈਰੋਕਾਰਾਂ ਨੂੰ ਰੋਸ਼ਨੀ ਮਾਰਗ ਬਖਸ਼ਦੀ ਹੈ। ਇਸ ਕੁਰਬਾਣੀ ਨਾਲ ਸਮਾਜ ਨੂੰ ਨਵਾਂ ਦਿਸ਼ਾ ਨਿਰਦੇਸ਼ ਮਿਲਿਆ ਅਤੇ ਲੋਕਾਂ ਵਿੱਚ ਜ਼ਬਰ ਜੁਲਮ ਨਾਲ ਟੱਕਰ ਲੈਣ ਦਾ ਸਾਹਸ ਪੈਦਾ ਹੋਇਆ। ਇਸ ਮੌਕੇ ਬਾਬਾ ਚੂਹੜ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁੱਖ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਭਾਈ ਰਣਜੋਧ ਸਿੰਘ, ਬਾਬਾ ਖੜਕ ਸਿੰਘ, ਬਾਬਾ ਕਰਮ ਸਿੰਘ, ਸ੍ਰੀ ਅਜੈ ਕੁਮਾਰ ਸੀ.ਏ ਆਦਿ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਥੜਾ ਸਾਹਿਬ ਦੇ ਮਹੰਤ ਬਾਬਾ ਵਿਸ਼ਵਪ੍ਰਤਾਪ ਸਿੰਘ ਨੂੰ ਸ਼ਹੀਦੀ ਪੁਰਬ ਮਨਾਉਣ ਸਮੇਂ, ਨਗਰ ਕੀਰਤਨ ਤੇ ਕੀਰਤਨ ਦਰਬਾਰ ਲਈ ਪੂਰਨ ਸਹਿਯੋਗ ਦੇਣ ਵਾਲੀਆਂ ਧਾਰਮਿਕ ਸਭਾ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤਿੰਨ ਦਿਨ ਵੱਖ-ਵੱਖ ਪ੍ਰਦਾਰਥਾਂ ਦੇ ਲੰਗਰ ਅਤੁੱਟ ਵਰਤਾਏਗੇ।



Scroll to Top