Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 11:13 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Monday, 18 December, 2023, 03:08 PM

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 18 ਦਸੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ‘ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ।

ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।



Scroll to Top