Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:13 am

+91 90915 01313 , +91 90916 01313

punjabbanni@gmail.com
punjabbani@yahoo.com

ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼

ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼

ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼
ਪਟਿਆਲਾ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ‘ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ ਦਿੱਤਾ ਤੇ ਇਸ ਬਾਰੇ ਪਹਿਲਾਂ ਹੀ ਪਤਾ ਸੀ। ਮਜੀਠੀਆ ਨੇ ਕਿਹਾ ਕਿ ਦੋ ਸਾਲ ਤਕ ਇਸ ਕੇਸ ਬਾਰੇ ਕੋਈ ਨਹੀਂ ਬੋਲਿਆ ਸੀ, ਸਬੂਤ ਹਨ ਤਾਂ ਅਦਾਲਤ ‘ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ ‘ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ।
ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੂੰ ਸੱਦਿਆ ਪਰ ਉਹ ਭਗਵੰਤ ਮਾਨ ਦੇ ਜਹਾਜ਼ ‘ਚ ਭੱਜਦਾ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹਨ, ਇਸ ਲਈ ਸਿੱਟ ਅੱਗੇ ਪੇਸ਼ ਹੋਣ ਲਈ ਆਏ ਹਨ। ਮਜੀਠੀਆ ਨੇ ਕਿਹਾ ਕਿ 31 ਤਰੀਕ ਨੂੰ ਸਿੱਟ ਦੇ ਮੁਖੀ ਮੁਖਵਿੰਦਰ ਛੀਨਾ ਦੀ ਸੇਵਾਮੁਕਤੀ ਹੈ ਤੇ ਇਸ ਲਈ ਹੁਣ ਭਗਵੰਤ ਆਪ ਹੀ ਸਿੱਟ ਮੁਖੀ ਬਣ ਕੇ ਆਪਣੀ ਮਰਜ਼ੀ ਕਰ ਲੈਣ।

Advertisement
Advertisement
Advertisement
Advertisement
Scroll to Top