ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ

ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਉਣ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ‘ਚ ਹਾਜ਼ਰੀ ਭਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਵਰਕਰਾਂ ਤੇ ਭਗਵੰਤ ਮਾਨ ਦੀ ਸਰਕਾਰ ਝੂਠੇ ਪਰਚੇ ਕਰ ਰਹੀ ਹੈ ਜਿਸ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਅਕਾਲੀ ਦਲ ਦਾ ਇਤਿਹਾਸ ਨਹੀਂ ਪਤਾ ਅਕਾਲੀ ਦਲ ਦੇ ਆਗੂ ਤੇ ਵਰਕਰ ਸੰਘਰਸ਼ ਦੇ ਨਾਲ ਹੀ ਜੀਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਤਿੰਨ ਸਾਲ ਬਕਾਇਆ ਰਹਿ ਗਏ ਹਨ, ਤਿੰਨ ਸਾਲ ਬਾਅਦ ਲੋਕ ਇਨ੍ਹਾਂ ਨੂੰ ਆਪਣੇ ਲਾਗੇ ਨਹੀਂ ਲਾਉਣਗੇ।
ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਕੁਝ ਨਹੀਂ ਕਰ ਰਹੀ ਰਹੀ। ਰੇਤਾ ਤੋਂ 20 ਹਜ਼ਾਰ ਕਰੋੜ ਰੁਪਏ ਕਿ 20 ਰੁਪਏ ਵੀ ਨਹੀਂ ਕਮਾਏ, ਉਲਟ ਸ਼ਰਾਬ ਨੀਤੀ ਦੀ ਸੀਬੀਆਈ ਜਾਂਚ ਕਰ ਰਹੀ ਹੈ। ਪੰਜਾਬ ਅੰਦਰ ਗੈਂਗਸਟਰ ਰਾਜ ਚੱਲ ਰਿਹਾ ਹੈ। ਲਾਅ ਐਂਡ ਆਰਡਰ ਦੀ ਸਥਿਤੀ ਜ਼ੀਰੋ ਹੈ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਰਖਾਵਏ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਹਾਜ਼ਰੀ ਭਰਨ ਲਈ ਅਕਾਲੀ ਆਗੂਆਂ ਨਾਲ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿਖੇ ਸੇਵਾ ਵੀ ਕੀਤੀ।
