Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:53 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

• ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਨਵੀਂ ਭਰਤੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ

• ਤਨਖਾਹਾਂ ਦੇਣ ਵਿੱਚ ਦੇਰੀ ਨਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 13 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।

ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ।

ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ।

ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top